Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’
ਲੁਧਿਆਣਾ, 29 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਕਰਵਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਦੁਪਹਿਰ 12 ਵਜੇ ਇਸ ਪ੍ਰੋਗਰਾਮ ਵਿੱਚ ਪਹੁੰਚਣਗੇ, ਜਿੱਥੇ ਉਹ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ।
ਇਸ ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ। ਇਸ ਦੌਰਾਨ ਪਿੰਡ ਹਾਂਸ ਕਲਾਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਆਪਣੇ ਇਲਾਕੇ ਨਾਲ ਸਬੰਧਤ ਮੁੱਦੇ ਮੁੱਖ ਮੰਤਰੀ ਦੇ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ।
ਪ੍ਰੋਗਰਾਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ, ਤਾਂ ਜੋ ਲੋਕਾਂ ਵੱਲੋਂ ਉਠਾਈਆਂ ਜਾਣ ਵਾਲੀਆਂ ਸਮੱਸਿਆਵਾਂ ਬਾਰੇ ਮੌਕੇ ’ਤੇ ਹੀ ਜਾਣਕਾਰੀ ਹਾਸਲ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।























