ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ‘ਲੋਕ ਮਿਲਣੀ’ ਕੀਤੀ ਗਈ। ਇਸ ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਲੋਕਾਂ ਨੂੰ ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ₹51 ਲੱਖ ਦਾ ਚੈੱਕ ਵੀ ਭੇਟ ਕੀਤਾ, ਜਿਸ ਲਈ ਪਿੰਡ ਵਾਸੀਆਂ ਵੱਲੋਂ CM ਮਾਨ ਦਾ ਧੰਨਵਾਦ ਕੀਤਾ ਗਿਆ।























