ਚੰਡੀਗੜ•, 24 ਜੁਲਾਈ-ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
Îਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ•ਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...