ਚੰਡੀਗੜ੍ਹ, 25 ਜੁਲਾਈ – ਪੰਜਾਬ ਵਿਚ ਅੱਜ ਮੁੜ ਤੋਂ ਤੇਜ ਬਾਰਿਸ਼ ਹੋਈ, ਜਿਸ ਨਾਲ ਕਈ ਸ਼ਹਿਰਾਂ ਵਿਚ ਪਾਣੀ ਇਕੱਠਾ ਹੋ ਗਿਆ। ਸ਼ਹਿਰਾਂ ਵਿਚ ਗੋਡੇ-ਗੋਡੇ ਪਾਣੀ ਖੜ੍ਹਾ ਹੋਣ ਕਾਰਨ ਰਾਹਗੀਰਾਂ ਨੂੰ ਬੇਹੱਦ ਮੁਸ਼ਕਿਲਾਂ ਪੇਸ਼ ਆਈਆਂ ਅਤੇ ਆਵਾਜਾਈ ਵਿਚ ਵੀ ਵਿਘਨ ਪਿਆ।
ਅੱਜ ਚੰਡੀਗੜ੍ਹ, ਮੋਹਾਲੀ, ਮੋਗਾ, ਜਲੰਧਰ, ਬਠਿੰਡਾ, ਪਟਿਆਲਾ ਤੇ ਅੰਮ੍ਰਿਤਸਰ ਵਿਚ ਕਾਫੀ ਤੇਜ ਬਾਰਿਸ਼ ਹੋਈ। ਹਾਲਾਂਕਿ ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜਰੂਰ ਮਿਲੀ ਹੈ, ਪਰ ਇਸ ਬਾਰਿਸ਼ ਨੇ ਪ੍ਰਸ਼ਾਸਨ ਦੀ ਪੋਲ ਵੀ ਖੋਲ ਕੇ ਰੱਖ ਦਿੱਤੀ।