ਨਵੀਂ ਦਿੱਲੀ/ਚੰਡੀਗੜ੍ਹ, 26 ਜੁਲਾਈ – ਕਾਰਗਿਲ ਵਿਜੇ ਦਿਵਸ ਦੇ ਅੱਜ 20 ਸਾਲ ਪੂਰੇ ਹੋਣ ‘ਤੇ ਰਾਸ਼ਟਰ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਦੇਸ਼ ਦੇ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਨਵੀਂ ਦਿੱਲੀ ਦੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾੰਜਲੀ ਭੇਂਟ ਕੀਤੀ ਗਈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।