• Latest
  • Trending
ਕਾਉਂਟਰ ਇੰਟੈਲੀਜੈਂਸ ਜਲੰਧਰ ਨੇ ਦਿੱਲੀ ਤੋਂ ਲਿਆ ਕੇ ਪੰਜਾਬ ‘ਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਕੀਤਾ ਪਰਦਾਫਾਸ਼

ਕਾਉਂਟਰ ਇੰਟੈਲੀਜੈਂਸ ਜਲੰਧਰ ਨੇ ਦਿੱਲੀ ਤੋਂ ਲਿਆ ਕੇ ਪੰਜਾਬ ‘ਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਕੀਤਾ ਪਰਦਾਫਾਸ਼

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

9 minutes ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

22 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

1 hour ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

1 hour ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

4 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

4 hours ago
Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਉਂਟਰ ਇੰਟੈਲੀਜੈਂਸ ਜਲੰਧਰ ਨੇ ਦਿੱਲੀ ਤੋਂ ਲਿਆ ਕੇ ਪੰਜਾਬ ‘ਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਕੀਤਾ ਪਰਦਾਫਾਸ਼

July 29, 2019
in ਪੰਜਾਬ
ਕਾਉਂਟਰ ਇੰਟੈਲੀਜੈਂਸ ਜਲੰਧਰ ਨੇ ਦਿੱਲੀ ਤੋਂ ਲਿਆ ਕੇ ਪੰਜਾਬ ‘ਚ ਤਸਕਰੀ ਕਰਦੇ ਅੰਤਰਰਾਜੀ ਹੇਰੋਇਨ ਸਮੱਗਲਿੰਗ ਗਿਰੋਹ ਦਾ ਕੀਤਾ ਪਰਦਾਫਾਸ਼

  • 1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਟਾਟਾ ਸੁਮੋ ਕਾਰ ਵਿੱਚੋਂ ਦੋ ਤਸਕਰਾਂ ਨੂੰ ਕੀਤਾ ਕਾਬੂ।
  • ਗਿਰੋਹ ਦਾ ਮੁਖੀ ਨਾਈਜੀਰੀਅਨ ਸਮਗਲਰ ਵਿਕਟਰ ਕਪੂਰਥਲਾ ਜੇਲ੍ਹ ਚੋ ਫੋਨ ਰਾਹੀਂ ਚਲਾ ਰਿਹਾ ਸੀ ਨੈਟਵਰਕ।
  • ਕਾਉਂਟਰ ਇੰਟੈਲੀਜੈਂਸ ਵਲੋਂ ਦਿੱਤੀ ਸੂਚਨਾ ਜੇਲ੍ਹ ਅਧਿਕਾਰੀਆਂ ਨੇ ਨਾਈਜੀਰੀਅਨ ਸਮਗਲਰ ਵਿਕਟਰ ਤੋਂ ਦੋ ਮੋਬਾਇਲ ਅਤੇ ਇੱਕ ਸਿਮ ਕਾਰਡ ਕੀਤੇ ਬਰਾਮਦ।

ਜਲੰਧਰ, 29 ਜੁਲਾਈ – ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਨਸ਼ਾ ਤਸਕਰਾਂ ਤੇ ਸਖ਼ਤ ਕਾਰਵਾਈ ਕਰਦੇ ਹੋਏ ਕਾਉਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਥਾਣਾ ਖੇਤਰ ਤੋਂ ਦੋ ਤਸਕਰਾਂ ਕੋਲ਼ੋਂ ਇੱਕ ਕਿੱਲੋ ਹੈਰੋਇਨ ਜ਼ਬਤ ਕਰਕੇ ਅੰਤਰ ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਮੌਕੇ ਤੋਂ ਗਿਰਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ, ਧਰਮਕੋਟ ਮੋਗਾ ਅਤੇ ਉਸਦੇ ਸਾਥੀ ਰਣਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਾਰਡ ਨੰਬਰ 01 ਮਹਿਤਪੁਰ ਜਲੰਧਰ ਵਜੋਂ ਹੋਈ ਹੈ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਏ.ਆਈ.ਜੀ. ਕਾਉਂਟਰ ਇੰਟੈਲੀਜੈਂਸ ਜਲੰਧਰ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਗੁਰਵਿੰਦਰ ਸਿੰਘ ਜੋ ਕਿ ਦਿੱਲੀ ਵਾਸੀ ਨੀਗਰੋ ਤਸਕਰਾਂ ਨਾਲ ਸੰਪਰਕ ਵਿੱਚ ਹੈ ਅਤੇ ਅੱਜ ਉਹ ਆਪਣੇ ਇਕ ਸਾਥੀ ਰਣਜੀਤ ਸਿੰਘ ਨਾਲ ਇਕ ਟਾਟਾ ਸੂਮੋ ਨੰਬਰ ਪੀ ਬੀ 29 ਪੀ 8895 ਵਿਚ ਇਕ ਵੱਡੀ ਹੈਰੋਇਨ ਦੀ ਖੇਪ ਲੈ ਕੇ ਸ਼ੇਰਪੁਰ ਦੋਨਾਂ ਤੋਂ ਤਲਵੰਡੀ ਮਾਧੋ ਖੇਤਰ ਦੇ ਸਮਗਲਰਾਂ ਨੂੰ ਵੇਚਣ ਆ ਰਿਹਾ ਹੈ, ਜੇਕਰ ਤਲਾਸ਼ੀ ਕੀਤੀ ਜਾਵੇ ਤਾਂ ਦੋਨਾਂ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਦੇ ਨਾਲ ਕਾਬੂ ਕੀਤਾ ਜਾ ਸਕਦੇ ਹੈ।

ਇਸ ਸੂਚਨਾ ਤੇ ਕਾਰਵਾਈ ਕਰਦਿਆਂ ਸ੍ਰੀ ਖੱਖ ਨੇ ਤੁਰੰਤ ਇਹ ਜਾਣਕਾਰੀ ਐਸ.ਐਸ.ਪੀ. ਕਪੂਰਥਲਾ ਸ੍ਰੀ ਸਤਿੰਦਰ ਸਿੰਘ ਨਾਲ ਸਾਂਝੀ ਕਰਕੇ ਕਾਉਂਟਰ ਇੰਟੈਲੀਜੈਂਸ ਵਿੰਗ ਅਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਪਾਰਟੀ ਦੀ ਇਕ ਸਾਂਝੀ ਟੀਮ ਗਠਿਤ ਕਰਕੇ ਖੇਪ ਸਮੇਤ ਤਸਕਰਾਂ ਨੂੰ ਗਿਰਫ਼ਤਾਰ ਕਰਨ ਲਈ ਇਲਾਕੇ ਵਿਚ ਤਾਇਨਾਤ ਕੀਤਾ।

“ਨਿਰਦੇਸ਼ਾਂ ਦਾ ਪਾਲਣ ਕਰਦਿਆਂ, ਪੁਲਿਸ ਪਾਰਟੀ ਇਲਾਕੇ ਨੂੰ ਸੀਲ ਕਰਕੇ ਚੈਕਿੰਗ ਸ਼ੁਰੂ ਕੀਤੀ ਅਤੇ ਉਸ ਟਾਟਾ ਸੁਮੋ ਕਾਰ ਨੂੰ ਸਫਲਤਾਪੂਰਵਕ ਰੋਕ ਲਿਆ ਅਤੇ ਤਲਾਸ਼ੀ ਦੌਰਾਨ ਪੁਲਿਸ ਟੀਮ ਨੇ ਤਸਕਰਾਂ ਦੇ ਕਬਜ਼ੇ ਵਿਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰ ਓਹਨਾਂ ਨੂੰ ਗਿਰਫ਼ਤਾਰ ਕਰ ਲਿਆ”, ਸ੍ਰੀ ਖੱਖ ਨੇ ਕਿਹਾ।

ਏ.ਆਈ.ਜੀ ਖੱਖ ਨੇ ਦੱਸਿਆ ਕੇ ਤਸਕਰਾਂ ਖ਼ਿਲਾਫ਼ ਸੁਲਤਾਨਪੁਰ ਲੋਧੀ ਥਾਣੇ ਵਿੱਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

“ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਮੁਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਇਹ ਦੋਵੇਂ ਪਿਛਲੇ ਕੁਝ ਸਾਲਾਂ ਤੋਂ ਨਸ਼ਾ ਤਸਕਰੀ ਦੇ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸਨ। ਉਹ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸਾਂ ਵਿਚ ਗਿਰਫ਼ਤਾਰ ਹੋਏ ਸਨ ਅਤੇ ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਵੀ ਬੰਦ ਰਹੇ ਸਨ”।

ਉਸਨੇ ਅੱਗੇ ਕਿਹਾ ਕਿ ਗੁਰਵਿੰਦਰ ਸਿੰਘ ਇਸ ਸਾਲ ਅਪ੍ਰੈਲ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ, ਜਦੋਂਕਿ ਉਸਦਾ ਸਾਥੀ ਰਣਜੀਤ ਸਿੰਘ ਦਸੰਬਰ 2018 ਵਿੱਚ ਜ਼ਮਾਨਤ ਬਾਹਰ ਆਇਆ ਸੀ।

ਜੇਲ੍ਹ ਵਿਚ ਇਹਨਾਂ ਤਸਕਰਾਂ ਦੀ ਨੇੜਤਾ ਦਿੱਲੀ ਵਾਸੀ ਨੀਗਰੋ ਤਸਕਰਾਂ ਨਾਲ ਹੋਈ ਅਤੇ ਬਾਹਰ ਆ ਕੇ ਇਹਨਾਂ ਨੇ ਐਨਡੀਪੀਐਸ ਐਕਟ ਵਿੱਚ ਕਪੂਰਥਲਾ ਜੇਲ੍ਹ ਵਿੱਚ ਬੰਦ ਨਾਇਜੀਰਿਆ ਮੂਲ ਦੇ ਸਮੱਗਲਰ ਵਿਕਟਰ ਨਾਲ ਸੰਪਰਕ ਬਣਾਇਆ ਅਤੇ ਉਸਦੇ ਇਸ਼ਾਰੇ ’ਤੇ ਹੈਰੋਇਨ ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਵੇਚਣਾ ਸ਼ੁਰੂ ਕਰ ਦਿੱਤਾ।

ਏ.ਆਈ.ਜੀ. ਖੱਖ ਨੇ ਦੱਸਿਆ ਕੇ ਨਾਇਜੀਰਿਅਨ ਸਮੱਗਲਰ ਵਿਕਟਰ ਬਾਰੇ ਜਾਣਕਾਰੀ ਨੂੰ ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਇਕ ਵਿਸ਼ੇਸ ਤਲਾਸ਼ੀ ਕਾਰਵਾਈ ਗਈ । ਤਲਾਸ਼ੀ ਦੌਰਾਨ ਵਿਕਟਰ ਕੋਲੋਂ 2 ਮੋਬਾਇਲ ਫੋਨ ਅਤੇ ਇਕ ਸਿਮ ਕਾਰਡ ਬਰਾਮਦ ਹੋਏ। ਜਿਸ ਤੇ ਜੇਲ੍ਹ ਵਿਭਾਗ ਵਲੋਂ ਉਸ ਖਿਲਾਫ ਜੇਲ੍ਹ ਅਧਿਨਿਯਮ 1894 ਦੀਆਂ ਧਾਰਾਵਾਂ ਤਹਿਤ ਇਕ ਅਲੱਗ ਮੁਕਦਮਾਂ ਦਰਜ ਕੀਤਾ ਗਿਆ ਹੈ।

ਏ.ਆਈ.ਜੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਸਕਰ ਨੂੰ ਪੁਲਿਸ ਵੱਲੋਂ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਉਸ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਏਗੀ ਤਾਂ ਜੋ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਇਸ ਰੈਕੇਟ ਦੇ ਹੋਰ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ।

ਓਹਨਾਂ ਦੱਸਿਆ ਕਿ ਗਿਰੋਹ ਦੇ ਕਿੰਗਪਿੰਨ ਵਿਕਟਰ ਨੂੰ ਵੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਪਰੋਕਤ ਐਨਡੀਪੀਐਸ ਐਕਟ ਵਿਚ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਪੁਲਿਸ ਨੂੰ ਰਿਮਾਂਡ ‘ਤੇ ਲਿਆ ਜਾਵੇਗਾ।

ਏ.ਆਈ.ਜੀ. ਨੇ ਅੱਗੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਇਸ ਗਿਰੋਹ ਦੇ ਪੂਰੇ ਨੈਟਵਰਕ ਨੂੰ ਖਤਮ ਕਰਨ ਲਈ ਪੂਰੀ ਜਾਣਕਾਰੀ ਐਸਟੀਐਫ ਨਾਲ ਸਾਂਝੀ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
4 days ago
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 