ਤਰਨਤਾਰਨ, 30 ਜੁਲਾਈ – ਤਰਨਤਾਰਨ ਵਿਖੇ ਪ੍ਰੇਮ ਵਿਆਹ ਕਰਵਾਉਣ ਵਾਲੇ ਲੜਕੇ ਦੇ ਪਰਿਵਾਰ ਨੂੰ ਲੜਕੀ ਦੇ ਪਰਿਵਾਰ ਵਲੋਂ ਕਤਲ ਕਰ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੇਮੀ ਜੋੜਾ ਇਥੋਂ ਭੱਜਣ ਵਿਚ ਕਾਮਯਾਬ ਹੋ ਗਿਆ, ਜਦਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੇ ਘਰ ਦਾਖਲ ਹੋ ਕੇ ਉਸ ਦੇ ਪਿਤਾ, ਭਰਾ ਤੇ ਭੈਣ ਦੀ ਤੇਜਧਾਰ ਹਥਿਆਰਾਂ ਨਾਲ ਹੱਤਿਆ ਕਰ ਦਿਤੀ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਨੌਸ਼ਹਿਰਾ ਦੇ ਹਰਮਨਜੀਤ ਸਿੰਘ ਨੇ ਆਪਣੇ ਹੀ ਪੜੌਸੀ ਪਿੰਡ ਦੀ ਲੜਕੀ ਨਾਲ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾਇਆ ਸੀ, ਪਰ ਇਸ ਤੋਂ ਲੜਕੀ ਦਾ ਪਰਿਵਾਰ ਬੇਹੱਦ ਦੁੱਖੀ ਸੀ। ਇਸ ਦੌਰਾਨ ਜਦੋਂ ਇਹ ਪ੍ਰੇਮੀ ਜੋੜਾ ਆਪਣੇ ਪਿੰਡ ਆਇਆ ਤਾਂ ਇਸ ਦੀ ਸੂਚਨਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਲੱਗ ਗਈ ਤੇ ਉਹਨਾਂ ਨੇ ਬੀਤੀ ਰਾਤ ਹਮਲਾ ਕਰ ਦਿੱਤਾ।
ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ।