”ਅਕਾਲੀ ਦਲ ਪ੍ਰਧਾਨ ਨੂੰ ਡੇਰਾ ਪ੍ਰੇਮੀਆਂ ਪ੍ਰਤੀ ਹੇਜ ਜਤਾਉਣ ਦੀ ਬਜਾਏ ਬੇਅਦਬੀ ਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਚਾਰਾਜੋਈ ਕਰਨ”
ਕਾਂਗਰਸੀ ਆਗੂ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਆਪਣੀ ਪੀੜ•ੀ ਹੇਠ ਸੋਟਾ ਫੇਰਨ ਲਈ ਕਿਹਾ
ਚੰਡੀਗੜ•, 30 ਜੁਲਾਈ-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਦੀ ਕਲਜ਼ੋਰ ਰਿਪੋਰਟ ਉਤੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀਆਂ ਦੀ ਬੋਲੀ ਬੋਲ ਰਿਹਾ ਹੈ। ਉਨ•ਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਡੇਰਾ ਪ੍ਰੇਮੀਆਂ ਪ੍ਰਤੀ ਹੇਜ ਜਤਾਉਣ ਦੀ ਬਜਾਏ ਬੇਅਦਬੀ ਦੇ ਦੋਸ਼ੀਆਂ ਅਤੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਚਾਰਾਜੋਈ ਕਰਨ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਾਂਗਰਸੀ ਆਗੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਡੇਰਾ ਪ੍ਰੇਮੀਆਂ ਦੇ ਹੱਕ ਵਿੱਚ ਇਸ ਤਰ•ਾਂ ਬੋਲ ਰਹੇ ਹਨ ਜਿਵੇਂ ਉਹ ਡੇਰਾ ਪ੍ਰੇਮੀ ਹੋਣ ਜਾਂ ਫੇਰ ਅਕਾਲੀ ਦਲ ਦਾ ਡੇਰਾ ਨਾਲ ਗਠਜੋੜ ਹੋਵੇ। ਉਨ•ਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੀ.ਬੀ.ਆਈ. ਕਲਜ਼ੋਰ ਰਿਪੋਰਟ ਦਾ ਵਿਰੋਧ ਕਰਨ ਦਾ ਡਰਾਮਾ ਕਰਨ ਤੋਂ ਬਾਅਦ ਹੁਣ ਡੇਰਾ ਪ੍ਰੇਮੀਆਂ ਦੇ ਹੱਕ ਵਿੱਚ ਬੋਲ ਕੇ ਨਵਾਂ ਡਰਾਮਾ ਕਰ ਰਿਹਾ ਹੈ। ਸ. ਰੰਧਾਵਾ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਤੇ ਕੇਂਦਰ ਵਿੱਚ ਬੈਠੀ ਉਸ ਦੀ ਭਾਈਵਾਲ ਭਾਜਪਾ ਚਾਹੁੰਦੀ ਹੀ ਨਹੀਂ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ ਸਗੋਂ ਉਨ•ਾਂ ਨੂੰ ਤਾਂ ਹਰਿਆਣਾ ਵਿਧਾਨ ਸਭਾ ਚੋਣਾਂ ਨਜ਼ਰ ਆ ਰਹੀਆਂ ਹਨ ਜਿੱਥੇ ਉਨ•ਾਂ ਦੀ ਟੇਕ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਉਪਰ ਲੱਗੀ ਹੈ।
ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਾਂਚ ਉਤੇ ਸੁਖਬੀਰ ਬਾਦਲ ਵੱਲੋਂ ਵੋਟਾਂ ਲੈਣ ਖਾਤਰ ਲਾਏ ਦੋਸ਼ਾਂ ਦਾ ਜਵਾਬ ਦਿੰਦਿਆ ਸ. ਰੰਧਾਵਾ ਨੇ ਕਿਹਾ ਕਿ ਇਹ ਬਿਆਨ ਦੇਣ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਆਪਣੀ ਪੀੜ•ੀ ਹੇਠ ਸੋਟਾਂ ਫੇਰੇ। ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਤਾਂ ਬੇਅਦਬੀ ਮਾਮਲਿਆਂ ਅਤੇ ਨਿਰਦੋਸ਼ ਸਿੱਖਾਂ ਉਤੇ ਵਰ•ਾਈਆਂ ਗੋਲੀਆਂ ਦੀ ਜਾਂਚ ਕਰਵਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ ਜਦੋਂ ਕਿ ਅਕਾਲੀ ਦਲ ਨੇ ਆਪਣੀ ਸਰਕਾਰ ਵੇਲੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਖਾਤਰ ਸਿੱਖ ਹਿਰਦਿਆਂ ਨੂੰ ਵਲੂੰਧਰਦਿਆਂ ਉਨ•ਾਂ ਕੋਲੋਂ ਬੇਅਦਬੀ ਜਿਹਾ ਘਿਨਾਉਣਾ ਕਾਰਾ ਕੀਤਾ ਅਤੇ ਫੇਰ ਇਨਸਾਫ ਮੰਗ ਰਹੇ ਸਿੱਖਾਂ ਉਪਰ ਗੋਲੀਆਂ ਚਲਾ ਕੇ ਜਨਰਲ ਡਾਇਰ ਨੂੰ ਵੀ ਮਾਤ ਪਾ ਦਿੱਤੀ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...