ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ)– ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ ਭਾਰੀ ਬਾਰਿਸ਼ ਹੋਈ। ਇਸ ਬਾਰਿਸ਼ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉਥੇ ਪਹਿਲਾਂ ਵਾਂਗ ਫਿਰ ਤੋਂ ਕਈ ਸ਼ਹਿਰਾਂ ਦੀਆਂ ਸੜਕਾਂ ਪਾਣੀ ਵਿਚ ਡੁੱਬ ਗਈਆਂ।
ਲੁਧਿਆਣਾ ਵਿਚ ਦੋ ਦਿਨ ਪਹਿਲਾਂ ਜਿੱਥੇ ਭਾਰੀ ਬਾਰਿਸ਼ ਨਾਲ ਸ਼ਹਿਰ ਵਿਚ ਕਾਫੀ ਪਾਣੀ ਇਕੱਠਾ ਹੋ ਗਿਆ ਸੀ, ਉਥੇ ਅੱਜ ਇਥੇ ਮੁੜ ਹੋਈ ਭਾਰੀ ਬਾਰਿਸ਼ ਨੇ ਫਿਰ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿਤੀਆਂ। ਇਸ ਤੋਂ ਇਲਾਵਾ ਅੱਜ ਚੰਡੀਗੜ੍ਹ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਵਿਖੇ ਭਾਰੀ ਬਾਰਿਸ਼ ਹੋਈ।