ਨਵੀਂ ਦਿੱਲੀ, 5 ਅਗਸਤ – 1984 ਸਿੱਖ ਕਤਲੇਆਮ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੰਦਿਆਂ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸਿੱਖ ਕਤਲੇਆਮ ਮਾਮਲੇ ਵਿਚ ਉਮਰਕੈਦ ਦੀ ਸਜਾ ਪ੍ਰਾਪਤ ਸੱਜਣ ਕੁਮਾਰ ਨੂੰ ਜ਼ਮਾਨਤ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਵਿਚ ਜ਼ਮਾਨਤ ਨਹੀਂ ਦਿਤੀ ਜਾ ਸਕਦੀ।
ਇਸ ਦੌਰਾਨ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਵੀ ਇਨਕਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਗਲੇ ਸਾਲ ਗਰਮੀ ਦੀਆਂ ਛੁੱਟੀਆਂ ਵਿਚ ਹੋਵੇਗੀ ਸੁਣਵਾਈ।