ਇਸਲਾਮਾਬਾਦ, 8 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਦਾ ਕਰਤਾਰਪੁਰ ਲਾਂਘੇ ਉਤੇ ਕੋਈ ਅਸਰ ਨਹੀਂ ਪਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਵਲੋਂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਵਲੋਂ ਕੱਲ੍ਹ ਭਾਰਤ ਨਾਲੋਂ ਆਪਣੇ ਕੂਟਨੀਤਿਕ ਰਿਸ਼ਤੇ ਘਟਾਉਣ ਦੀ ਗੱਲ ਆਖੀ ਕਹੀ ਗਈ ਸੀ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਨਾਲ ਕੂਟਨੀਤਿਕ ਸਬੰਧ ਘਟਾਉਣ ਦੇ ਲਏ ਫੈਸਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਇਸ ਕਦਮ ਦਾ ਕਰਤਾਰਪੁਰ ਲਾਂਘੇ ਦੇ ਨਿਰਮਾਣ ‘ਤੇ ਮਾੜਾ ਪ੍ਰਭਾਵ ਨਾ ਪੈਣ ਦੀ ਉਮੀਦ ਪ੍ਰਗਟਾਈ ਸੀ।