ਪਠਾਨਕੋਟ, 10 ਅਗਸਤ – ਸੁਪਰੀਮ ਕੋਰਟ ਵਲੋਂ ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਸਬੰਧੀ ਆਏ ਫੈਸਲੇ ਤੋਂ ਬਾਅਦ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਅੱਜ ਪਠਾਨਕੋਟ ਵਿਖੇ ਰਵੀਦਾਸ ਭਾਈਚਾਰੇ ਵਲੋਂ ਧਰਨਾ ਦਿੱਤਾ ਗਿਆ, ਜਿਸ ਕਾਰਨ ਇਥੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।
ਇਸ ਤੋਂ ਇਲਾਵਾ ਜਲੰਧਰ-ਅੰਮ੍ਰਿਤਸਰ, ਲੁਧਿਆਣਾ ਹਾਈਵੇਅ ਉਤੇ ਧਰਨੇ ਕਾਰਨ ਆਵਾਜਾਈ ਵਿਚ ਵਿਘਨ ਪਿਆ।