ਚੰਡੀਗੜ੍ਹ, 13 ਅਗਸਤ – ਦਿੱਲੀ ਵਿਚ ਗੁਰੂ ਰਵਿਦਾਸ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ ਵਿਚ ਅੱਜ ਰਵਿਦਾਸ ਭਾਈਚਾਰੇ ਦੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਦੇ ਜਿਆਦਾਤਰ ਜਿਲਿਆਂ ਵਿਚ ਇਸ ਬੰਦ ਦਾ ਅਸਰ ਦੇਖਣ ਨੂੰ ਮਿਲਿਆ।
ਇਸ ਦੌਰਾਨ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ, ਜਿਸ ਵਿਚ 3 ਲੋਕ ਜਖਮੀ ਹੋ ਗਏ। ਇਸ ਦੌਰਾਨ ਪੁਲਿਸ ਨੂੰ ਹਵਾਈ ਫਾਈਰਿੰਗ ਕਰਨੀ ਪਈ।
ਦੂਸਰੇ ਪਾਸੇ ਨਵਾਂ ਸ਼ਹਿਰ ਵਿਚ ਜਬਰਦਸਤੀ ਦੁਕਾਨਾਂ ਬੰਦ ਕਰਾਉਣ ਨੂੰ ਲੈ ਕੇ ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ਆਹਮੋ-ਸਾਹਮਣੇ ਹੋ ਗਏ।