ਸਿਹਤ ਵਿਭਾਗ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਅਤੇ ਅਤਿ ਆਧੁਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਿੱਧੂ
ਐਸ.ਏ.ਐਸ. ਨਗਰ, 13 ਅਗਸਤ-
ਸਿਹਤ ਵਿਭਾਗ, ਪੰਜਾਬ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਅਤੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ, ਪੰਜਾਬ ਵਿੱਚ ਨਵ-ਨਿਯੁਕਤ ਹੋਏ 130 ਕਰਮਚਾਰੀਆਂ ਨੂੰ ਇੱਥੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਫੇਜ਼-6 ਦੇ ਆਡੀਟੋਰੀਅਮ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਪ੍ਰਗਟ ਕੀਤੇ। ਇਸ ਮੌਕੇ 55 ਏ.ਐਨ.ਐਮਜ਼, 35 ਸਟਾਫ ਨਰਸਿਜ਼, 28 ਫਾਰਮਾਸਿਸਟ, 11 ਐਮ.ਐਲ.ਟੀ. ਅਤੇ ਇਕ ਰੇਡੀਓਗ੍ਰਾਫਰ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਸਿਹਤ ਮੰਤਰੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ”ਮੈਨੂੰ ਆਸ ਹੈ ਕਿ ਇਹ ਕਰਮਚਾਰੀ ਪੂਰੀ ਲਗਨ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ।” ਉਨ•ਾਂ ਕਿਹਾ ਕਿ ਜ਼ਿੰਦਗੀ ਦਾ ਮਕਸਦ ਸਿਰਫ ਪੈਸਾ ਕਮਾਉਣਾ ਨਹੀਂ ਹੋਣਾ ਚਾਹੀਦਾ, ਸਗੋਂ ਲੋਕ ਸੇਵਾ ਹੋਣਾ ਚਾਹੀਦਾ ਹੈ ਤਾਂ ਜੋ ਅਸੀਂ ਲੋਕਾਂ ਦੇ ਦੁੱਖ ਦੂਰ ਕਰਨ ਵਿੱਚ ਸਹਾਈ ਹੋ ਸਕੀਏ। ਉਨ•ਾਂ ਇਸ ਮੌਕੇ ਦੱਸਿਆ ਕਿ ਸਿੱਖਿਆ ਤੇ ਸਿਹਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਸੇਵਾਵਾਂ ਨੂੰ ਹਰ ਵਰਗ ਦੇ ਲੋਕਾਂ ਦੇ ਦਰਵਾਜ਼ੇ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿੱਥੇ ਰਾਜ ਦੇ 43 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਉਪਲਬਧ ਕਰਵਾਉਂਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ, ਉਥੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਨ•ਾਂ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਜਸਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ (ਈ.ਐਸ.ਆਈ.) ਡਾ. ਜਗਪਾਲ ਸਿੰਘ ਬਾਸੀ ਵੀ ਹਾਜ਼ਰ ਸਨ।
ਕੈਪਸ਼ਨ: ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ।
ਵੱਡੀ ਖ਼ਬਰ; ਜਲੰਧਰ ਵੈਸਟ ਤੋਂ ਐਮ ਐਲ ਏ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਆਪਣਾ ਅਸਤੀਫ਼ਾ
ਵੱਡੀ ਖ਼ਬਰ; ਜਲੰਧਰ ਵੈਸਟ ਤੋਂ ਐਮ ਐਲ ਏ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਆਪਣਾ ਅਸਤੀਫ਼ਾ