ਸਪੀਕਰ, ਪੰਜਾਬ ਵਿਧਾਨ ਸਭਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦਾ ਸਮਾਰਟ ਸਕੂਲ ਵਜੋਂ ਕੀਤਾ ਉਦਘਾਟਨ
ਪਿੰਡ ਕੰਬਾਲਾ ਵਿਖੇ ਵਾਟਰ ਸਪਲਾਈ ਸਕੀਮ ਦੀ ਕੀਤੀ ਸ਼ੁਰੂਆਤ
ਗਮਾਡਾ ਵੱਲੋਂ 7.5 ਕਰੋੜ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਮੋਟਰ ਮਾਰਕੀਟ ਦਾ ਨੀਂਹ ਪੱਥਰ ਵੀ ਰੱਖਿਆ
ਐਸ.ਏ.ਐਸ. ਨਗਰ/ਖਰੜ, 14 ਅਗਸਤ- ਸਿੱਖਿਆ ਦਾ ਸਮਾਜ ਦੀ ਤਰੱਕੀ ਨਾਲ ਡੂੰਘਾ ਸਬੰਧ ਹੈ। ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਸਕਦਾ। ਇਹ ਪ੍ਰਗਟਾਵਾ ਰਾਣਾ ਕੇ. ਪੀ. ਸਿੰਘ ਸਪੀਕਰ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਸਰਕਾਰ ਦੀ ਸੈਲਫਮੇਡ ਸਮਾਰਟ ਸਕੂਲ ਸਕੀਮ ਅਧੀਨ ਜ਼ਿਲ•ਾ ਐਸ.ਏ.ਐਸ. ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ•ਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵੀ ਮੌਜੂਦ ਸਨ।
ਰਾਣਾ ਕੇ. ਪੀ. ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਦੇ ਜੀਵਨ ਵਿੱਚ ਮਾਪਿਆਂ ਦੇ ਨਾਲ ਅਧਿਆਪਕਾਂ ਦਾ ਰੋਲ ਬਹੁਤ ਅਹਿਮ ਹੁੰਦਾ ਹੈ। ਜਿੱਥੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਦੀ ਸਿੱਖਿਆ ਵੱਲ ਵਿਸ਼ੇਸ਼ ਤਵੱਜੋਂ ਦੇਣ, ਉਥੇ ਅਧਿਆਪਕਾਂ ਨੂੰ ਵੀ ਪੂਰੀ ਵਚਨਬੱਧਤਾ ਅਤੇ ਸੁਹਿਰਦਤਾ ਨਾਲ ਵਿਦਿਆਰਥੀ ਨੂੰ ਪੜ•ਾਉਣਾ ਚਾਹੀਦਾ ਹੈ। ਉਨ•ਾਂ ਇਸ ਮੌਕੇ ਤਕਨੀਕੀ ਸਿੱਖਿਆ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦੇ ਸਮਾਰਟ ਬਣਨ ਉਤੇ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਾਂਹਵਧੂ ਸੋਚ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਸਾਲ 2020 ਤੱਕ ਜ਼ਿਲ•ੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣਾ ਸਰਕਾਰ ਦੀ ਟੀਚਾ ਹੈ।
ਉਨ•ਾਂ ਇਸ ਮੌਕੇ ਸ. ਬਲਦੇਵ ਸਿੰਘ (ਐਨ.ਆਰ.ਆਈ.), ਜਿਨ•ਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਨੂੰ ਸਮਾਰਟ ਬਣਾਉਣ ਲਈ ਸਹਿਯੋਗ ਦਿੱਤਾ ਗਿਆ ਹੈ, ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ ਸਕੂਲ ਦੀ ਪੂਰੀ ਇਮਾਰਤ ਵਿੱਚ ਬੀ.ਏ.ਐਲ.ਏ. (ਬਿਲਡਿੰਗ ਐਸ ਲਰਨਿੰਗ ਏਡ) ਤਹਿਤ ਬਹੁਤ ਵਧੀਆ ਢੰਗ ਨਾਲ ਕੰਮ ਕਰਵਾਇਆ ਗਿਆ ਹੈ, ਜਿਸ ਨਾਲ ਵਿਦਿਆਰਥੀ ਆਪਣੇ ਵਿਸ਼ੇ ਬਾਰੇ ਆਸਾਨੀ ਨਾਲ ਸਿੱਖ ਸਕਣਗੇ।
ਇਸ ਮੌਕੇ ਉਨ•ਾਂ ਫੇਜ਼-11 ਨੇੜੇ ਪਿੰਡ ਕੰਬਾਲਾ ਵਿਖੇ ਪਿੰਡ ਕੰਬਾਲਾ ਅਤੇ ਕੰਬਾਲੀ ਦੇ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ, ਜਿਸ ਨਾਲ ਹੁਣ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਅਤੇ ਲੋੜੀਂਦੀ ਮਾਤਰਾ ਵਿੱਚ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਰਾਣਾ ਕੇ.ਪੀ. ਸਿੰਘ ਨੇ ਗਮਾਡਾ ਵੱਲੋਂ 7.5 ਕਰੋੜ ਦੀ ਲਾਗਤ ਨਾਲ ਸੈਕਟਰ-65 ਏ ਵਿਖੇ ਬਣਾਈ ਜਾਣ ਵਾਲੀ ਮੋਟਰ ਮਾਰਕੀਟ ਦਾ ਨੀਂਹ ਪੱਥਰ ਵੀ ਰੱਖਿਆ । ਇਸ ਮਾਰਕੀਟ ਦੇ ਬਣਨ ਨਾਲ ਸ਼ਹਿਰ ਦੇ ਸਾਰੇ ਮੋਟਰ ਮਕੈਨਿਕ, ਟਰੱਕ ਮਕੈਨਿਕ, ਡੈਂਟਿੰਗ ਪੇਂਟਿੰਗ ਅਤੇ ਸਪੇਅਰ ਪਾਰਟਸ ਦਾ ਕੰਮ ਕਰਨ ਵਾਲੇ ਮਕੈਨਿਕ ਇਕੋ ਜਗ•ਾ ਉਤੇ ਉਪਲਬਧ ਹੋ ਸਕਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ, ਜ਼ਿਲ•ਾ ਸਿੱਖਿਆ ਅਫਸਰ (ਸੈਕੰ) ਸ. ਹਿੰਮਤ ਸਿੰਘ ਹੁੰਦਲ ਸਮੇਤ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...