• Latest
  • Trending
ਕਿਸਾਨਾਂ ਨੂੰ ਡਰਾਵਾ ਨਹੀਂ ਮੁਆਵਜ਼ਾ ਦੇਵੇ ਕਾਂਗਰਸ ਸਰਕਾਰ : ਅਕਾਲੀ ਦਲ

ਕਿਸਾਨਾਂ ਨੂੰ ਡਰਾਵਾ ਨਹੀਂ ਮੁਆਵਜ਼ਾ ਦੇਵੇ ਕਾਂਗਰਸ ਸਰਕਾਰ : ਅਕਾਲੀ ਦਲ

9 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

57 minutes ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

2 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

3 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

4 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

4 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

5 hours ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

6 hours ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

6 hours ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

7 hours ago
Hindi News
English News
Saturday, November 7, 2026
No Result
View All Result
22 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਡਰਾਵਾ ਨਹੀਂ ਮੁਆਵਜ਼ਾ ਦੇਵੇ ਕਾਂਗਰਸ ਸਰਕਾਰ : ਅਕਾਲੀ ਦਲ

October 12, 2017
in ਪੰਜਾਬ
ਕਿਸਾਨਾਂ ਨੂੰ ਡਰਾਵਾ ਨਹੀਂ ਮੁਆਵਜ਼ਾ ਦੇਵੇ ਕਾਂਗਰਸ ਸਰਕਾਰ : ਅਕਾਲੀ ਦਲ
ਕਿਸਾਨਾਂ ਨੂੰ ਡਰਾਵਾ ਨਹੀਂ ਮੁਆਵਜ਼ਾ ਦੇਵੇ ਕਾਂਗਰਸ ਸਰਕਾਰ : ਅਕਾਲੀ ਦਲਚੰਡੀਗੜ, 12 ਅਕਤੂਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਮਜ਼ਬੂਰੀ ਵੱਸ ਪਰਾਲੀ ਸਾੜ ਰਹੇ ਕਿਸਾਨਾਂ ਨੂੰ ਡਰਾਵੇ ਦੇਣ ਦੀ ਥਾਂ ਕਾਂਗਰਸ ਸਰਕਾਰ ਉਹਨਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪਰਾਲੀ ਨੂੰ ਹੀਲੇ ਲਾਉਣ ਦੇ ਕਿਸੇ ਦੂਜੇ ਬਦਲ ਵਾਸਤੇ ਪ੍ਰੇਰਿਤ ਕਰੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਲੱਭਣ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਕਾਂਗਰਸ ਸਰਕਾਰ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਲਾ ਰਹੀ ਹੈ ਅਤੇ ਉਹਨਾਂ ਖਿਲਾਫ ਮੁਕੱਦਮੇ ਸ਼ੁਰੂ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਸਰਕਾਰ ਨੇ ਪਰਾਲੀ ਸਾੜਣ ਤੋਂ ਰੋਕਣ ਦੀ ਸ਼ੁਰੂਆਤ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਚਿਤਾਵਨੀਆਂ ਅਤੇ ਸਬਸਿਡੀਆਂ ਵਾਪਸ ਲੈਣ ਦੀਆਂ ਧਮਕੀਆਂ ਨਾਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਦੀ ਥਾਂ ਸਰਕਾਰ ਨੂੰ ਪਰਾਲੀ ਦੀ ਸੰਭਾਲ ਵਾਸਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਤੁਰੰਤ ਉਹਨਾਂ ਕਿਸਾਨਾਂ ਨੂੰ ਰਜਿਸਟਰ ਕਰਨਾ ਚਾਹੀਦਾ ਹੈ, ਜਿਹੜੇ ਪਰਾਲੀ ਨਹੀਂ ਜਲਾ ਰਹੇ ਅਤੇ ਉਹਨਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ।
ਇਹ ਆਖਦਿਆਂ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਬੋਝ ਥੱਲੇ ਦਬੀ ਹੋਈ ਸੀ ਅਤੇ ਕਾਂਗਰਸ ਸਰਕਾਰ ਦੀ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਵਿਚ ਨਾਕਾਮੀ ਕਰਕੇ ਉਹ ਹੋਰ ਭਾਰ ਥੱਲੇ ਆ ਗਈ ਹੈ, ਸਰਦਾਰ ਮਜੀਠੀਆ ਨੇ ਕਿਹਾ ਅਜਿਹੀ ਸਥਿਤੀ ਵਿਚ ਸਰਕਾਰ ਨੂੰ ਕਿਸਾਨਾਂ ਨਾਲ ਉਲਝਣ ਦੀ ਥਾਂ ਉਹਨਾਂ ਤੋਂ ਸਹਿਯੋਗ ਮੰਗਣ ਦੀ ਲੋੜ ਸੀ। ਉਹਨਾਂ ਕਿਹਾ ਕਿ ਪਿਛਲੇ 6 ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹ ਕਿਸੇ ਵੀ ਹਾਲਾਤ ਵਿਚ ਫਸਲੀ ਰਹਿੰਦ-ਖੂੰਹਦ ਨੂੰ ਆਪਣੇ ਪੱਧਰ ਉਤੇ ਨਹੀਂ ਸੰਭਾਲ ਸਕਦੇ। ਇਸ ਦਾ ਇਕੋ ਤਰੀਕਾ ਹੈ ਕਿ ਇਸ ਸਮੱਸਿਆ ਦੇ ਹੱਲ ਵਿਚ ਉਹਨਾਂ ਦੀ ਮੱਦਦ ਕੀਤੀ ਜਾਵੇ।
ਅਕਾਲੀ ਆਗੂ ਨੇ ਕਿਹਾ ਕਿ ਅਜਿਹਾ ਕਰਨ ਦੀ ਥਾਂ ਸਰਕਾਰ ਸਾਰਾ ਮਾਮਲਾ ਕੇਂਦਰ ਦੇ ਪਾਲੇ ਵਿਚ ਸੁੱਟ ਕੇ ਅਤੇ ਅਜਿਹੀ ਬਿਆਨਬਾਜ਼ੀ ਕਰਕੇ  ਬਹਾਨੇ ਘੜ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਕਿਸਾਨ-ਵਿਰੋਧੀ ਸਟੈਂਡ ਨੂੰ ਕੌਮੀ ਗਰੀਨ ਟ੍ਰਿਬਿਊਨਲ ਨੇ ਸਾਰਿਆਂ ਸਾਹਮਣੇ ਨੰਗਾ ਕਰ ਦਿੱਤਾ ਹੈ।  ਉਹਨਾਂ ਕਿਹਾ ਕਿ ਲੱਖਾਂ ਕਿਸਾਨ ਝੋਨੇ ਦੀ ਪਰਾਲੀ ਸਾੜ ਰਹੇ ਹਨ,ਪਰ ਸਰਕਾਰ ਨੇ ਟ੍ਰਿਬਿਊਨਲ ਨੂੰ ਇਹ ਦੱਸਿਆ ਹੈ ਕਿ ਇਸ ਨੇ ਪਰਾਲੀ ਦੀ ਸੰਭਾਲ ਵਿਚ ਸਿਰਫ 21 ਕਿਸਾਨਾਂ ਦੀ ਮੱਦਦ ਕੀਤੀ ਹੈ। ਇਸ ਤੋਂ ਸਾਫ ਝਲਕਦਾ ਹੈ ਕਿ ਸਰਕਾਰ ਦਾ ਕਿਸਾਨਾਂ ਦੀ ਮਦਦ ਕਰਨ ਅਤੇ ਇਸ ਗੰਭੀਰ ਸਮੱਸਿਆ ਨੂੰ ਹੱਲ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਇਹ ਆਖਦਿਆਂ ਕਿ ਸਟਰਾਅ ਰੀਪਰ ਸਮੇਤ ਹੋਰ ਖੇਤੀ ਸੰਦ ਖਰੀਦਣ ਵਾਸਤੇ ਸਹਿਕਾਰੀ ਸਭਾਵਾਂ ਨੂੰ ਫੰਡ ਜਾਰੀ ਨਹੀਂ ਕੀਤੇ ਜਾ ਰਹੇ, ਸਰਦਾਰ ਮਜੀਠੀਆ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਦੀ ਸੰਭਾਲ ਵਾਸਤੇ ਰਾਜ਼ੀ ਹਨ, ਸਰਕਾਰ ਵੱਲੋਂ ਉਹਨਾਂ ਨੂੰ ਘੱਟ ਕੀਮਤਾਂ ਉੱਤੇ ਲੋੜੀਂਦੀ ਮਸ਼ੀਨਰੀ ਉਪਲੱਬਧ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਝੋਨੇ ਦੀ ਪਰਾਲੀ ਵਾਸਤੇ ਇੱਕ ਮਾਰਕੀਟ ਤਿਆਰ ਕਰਨ ਲਈ ਵੱਧ ਤੋਂ ਵੱਧ ਬਾਇਓ-ਮਾਸ ਪਲਾਂਟ ਲਗਵਾਉਣੇ ਚਾਹੀਦੇ ਹਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

by Navjot
November 7, 2026
0

ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
November 7, 2026
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

by Jaspreet Kaur
3 weeks ago
0

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ - ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ - ਖੂਬਸੁਰਤ ਤਸਵੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 