
ਚੰਡੀਗੜ੍ਹ, 20 ਅਗਸਤ – ਪਿਛਲੇ ਦੋ ਦਿਨਾਂ ਤੋਂ ਬਾਰਿਸ਼ ਬੰਦ ਹੋਣ ਕਾਰਨ ਚੰਡੀਗੜ੍ਹ ਸਥਿਤ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਘੱਟ ਹੋ ਗਿਆ ਹੈ। ਇਸ ਤੋਂ ਪਹਿਲਾਂ ਇਥੇ ਸੁਖਨਾ ਲੇਕ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।























