ਹੜ• ਪ੍ਰਭਾਵਤ ਇਲਾਕਿਆਂ ਵਿਚ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਦਾ ਜਾਇਜ਼ਾ ਲਿਆ
ਪਸ਼ੂ ਪਾਲਣ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਅਧਿਕਾਰੀਆਂ ਤੋਂ ਰਾਹਤ ਕਾਰਜਾਂ ਦੀ ਜਾਣਕਾਰੀ ਲਈ
ਚੰਡੀਗੜ•, ੨੪ ਅਸਗਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਮੀਡੀਆ ਸਲਾਹਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਦਸਿਆ ਕਿ ਸ੍ਰੀ ਬਾਜਵਾ ਨੇ ਇਹ ਫੈਸਲਾ ਅੱਜ ਜਲੰਧਰ ਅਤੇ ਕਪੂਰਥਲਾ ਜ਼ਿਲਿਆਂ ਦੇ ਹੜ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਕੀਤਾ। ਉਹਨਾਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ਼੍ਰੀ ਬਲਦੇਵ ਸਿੰਘ ਸਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ ਪੀੜਤ ਖੇਤਰਾਂ ਵਿਚ ਜਾ ਕੇ ਛੇਤੀ ਤੋਂ ਛੇਤੀ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਦਾ ਜਾਇਜ਼ਾ ਲਿਆ।
ਇਸ ਮੌਕੇ ਸ੍ਰੀ ਬਾਜਵਾ ਨੇ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ• ਦੇ ਪਾਣੀ ਵਿਚ ਘਿਰੇ ਪਸ਼ੂਆਂ ਲਈ ਖੁਰਾਕ ਅਤੇ ਦਵਾਈਆਂ ਮੁਹੱਈਆ ਕਰਾਉਣ ਦੇ ਕਾਰਜਾਂ ਦੀ ਵੀ ਸਮੀਖਿਆ ਕੀਤ। ਇਸ ਦੇ ਨਾਲ ਹੀ ਉਹਨਾਂ ਜਲੰਧਰ ਦੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ ਵੱਖ ਬਲਾਕਾਂ ਦੇ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਵਿਭਾਗ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
ਨਤੀਜਿਆਂ ਤੋਂ ਪਹਿਲਾਂ ਹੀ ਇਸ ਕਾਂਗਰਸੀ ਉਮੀਦਵਾਰ ਨੇ ਲੋਕਾਂ ਤੋਂ ਵਜਵਾਈਆਂ ਤਾੜੀਆਂ !
ਨਤੀਜਿਆਂ ਤੋਂ ਪਹਿਲਾਂ ਹੀ ਇਸ ਕਾਂਗਰਸੀ ਉਮੀਦਵਾਰ ਨੇ ਲੋਕਾਂ ਤੋਂ ਵਜਵਾਈਆਂ ਤਾੜੀਆਂ ! ਬਠਿੰਡਾ,28ਅਪ੍ਰੈਲ(ਵਿਸ਼ਵ ਵਾਰਤਾ) : ਐਤਵਾਰ ਦੇ ਦਿਨ...