ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਾਹਲ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਟਲੀ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਹਨਾਂ ਕਿਹਾ ਕਿ ਸ਼੍ਰੀ ਜੇਟਲੀ ਇੱਕ ਮਹਾਨ ਆਗੂ ਹਨ ਅਤੇ ਉਹਨਾਂ ਦੀ ਮੌਤ ਨਾਲ ਦੇਸ਼ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਸਬੰਧੀਆਂ ਨੂੰ ਇਹ ਦੁੱਖ ਬਰਦਾਸ਼ਤ ਕਰਨ ਦਾ ਬਲ ਬਖਸ਼ਣ ।