• Latest
  • Trending
ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

7 years ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

8 minutes ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

21 minutes ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

43 minutes ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

1 hour ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

1 hour ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

1 hour ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

2 hours ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

2 hours ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

3 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

3 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

August 25, 2019
in ਚੰਡੀਗੜ੍ਹ
ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ

ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ
ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਲਈ ਆਖਿਆ
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਦੀ ਮੰਗ ਸਵੀਕਾਰ – ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ ‘ਚ ਪੰਜਾਬ ਵੀ ਸ਼ੁਮਾਰ
ਚੰਡੀਗੜ੍ਹ, 25 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ ‘ਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ਨੂੰ ਫੌਜ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਕਾਰਜ ਯੋਜਨਾ ਉਲੀਕਣ ਲਈ ਆਖਿਆ ਹੈ।
ਇਹ ਹਦਾਇਤਾਂ ਮੁੱਖ ਮੰਤਰੀ ਨੇ ਜਾਰੀ ਕੀਤੀਆਂ ਭਾਵੇਂ ਕਿ ਉਨ੍ਹਾਂ ਵੱਲੋਂ ਬੀਤੇ ਦਿਨ ਕੇਂਦਰ ਸਰਕਾਰ ਨੂੰ ਕੀਤੀ ਅਪੀਲ ‘ਤੇ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਵੀ ਭੇਜਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਸਕੱਤਰ ਸ੍ਰੀ ਅਜੇ ਭੱਲਾ ਨੇ ਸੂਬਾ ਸਰਕਾਰ ਨੂੰ ਜਾਣਕਾਰੀ ਦਿੱਤੀ ਕਿ ਹੜ੍ਹਗ੍ਰਸਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਆ ਕੇ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ।
ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਟੇਂਡੀਵਾਲ ਦੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਨੂੰ ਟਾਲਿਆ ਜਾ ਸਕੇ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਵਾਸਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਤਿਆਰ ਰੱਖਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸ਼ਾਮਲ ਹੋਏ।
ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੁਤਾਬਕ ਮਖੂ ਤੇ ਹੁਸੈਨੀਵਾਲਾ ਇਲਾਕੇ ਦੇ ਹੜ੍ਹ ਪ੍ਰਭਾਵਿਤ 15 ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ 630 ਵਿਅਕਤੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਭੋਜਨ ਦੇ 950 ਪੈਕੇਟ ਮੁਹੱਈਆ ਕਰਵਾਉਣ ਤੋਂ ਇਲਾਵਾ ਪਸ਼ੂਆਂ ਲਈ ਫੀਡ ਅਤੇ ਚਾਰੇ ਦੀ ਸਪਲਾਈ ਲਈ ਵੀ ਢੁਕਵੇਂ ਬੰਦੋਬਸਤ ਕੀਤੇ ਗਏ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਿੰਡ ਟੇਂਡੀਵਾਲਾ ਵਿਖੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਪਾੜ ਨੂੰ ਪੂਰਨ ਲਈ ਫੌਜ ਵੀ ਸਹਾਇਤਾ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਟੇਂਡੀਵਾਲ ਵਿਖੇ ਚੱਲ ਰਹੇ ਕੰਮ ‘ਤੇ ਨੇੜਿਓਂ ਨਿਗ੍ਹਾ ਰੱਖਣ ਦੇ ਹੁਕਮ ਦਿੱਤੇ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾ ਸਕੇ।
ਜਲੰਧਰ ਵਿੱਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਮੋਬਾਈਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1690 ਜੀਆਂ ਵਾਲੇ 389 ਪਰਿਵਾਰਾਂ ਦੀ ਦੇਖਭਾਲ ਕੀਤੀ ਗਈ ਹੈ। ਇਸੇ ਤਰ੍ਹਾਂ ਇਨ੍ਹਾਂ ਟੀਮਾਂ ਵੱਲੋਂ ਹੋਰ 665 ਮਰੀਜ਼ਾਂ ਨੂੰ ਓ.ਪੀ.ਡੀ. ਵਿਖੇ ਇਲਾਜ ਮੁਹੱਈਆ ਕਰਵਾਇਆ ਗਿਆ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਤੱਕ 4600 ਵਿਅਕਤੀ ਮੈਡੀਕਲ ਕੈਂਪਾਂ ਵਿੱਚ ਜਾ ਚੁੱਕੇ ਹਨ। ਲਗਭਗ 31 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ।
ਜਲੰਧਰ ਜ਼ਿਲ੍ਹੇ ਵਿੱਚ ਸਥਾਨਕ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਯਤਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਮਾਓ ਸਾਹਿਬ ਅਤੇ ਮਿਓਵਾਲ ਵਿਖੇ ਸਤਲੁਜ ਦਰਿਆ ਵਿੱਚ ਦੋ ਵੱਡੇ ਪਾੜ ਪੂਰ ਦਿੱਤੇ ਹਨ ਜਦਕਿ ਫਿਲੌਰ ਦੇ ਪਿੰਡ ਭੋਵਾਹਾਰੀ ਸੇਲਕਿਆਨਾ ਅਤੇ ਸ਼ਾਹਕੋਟ ਵਿੱਚ ਪਿੰਡ ਜਾਨੀਆਂ ਚਾਹਲ ਵਿਖੇ ਪਏ ਹੋਰ ਪਾੜ ਪੂਰੇ ਜਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ।
ਕਪੂਰਥਲਾ ਜ਼ਿਲ੍ਹੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਜ਼ਿਲ੍ਹੇ ਵਿੱਚ ਮਨੁੱਖੀ ਜਾਂ ਪਸ਼ੂ ਧਨ ਦਾ ਕੋਈ ਨੁਕਸਾਨ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ‘ਤੇ 20 ਹੜ੍ਹ ਰਾਹਤ ਟੀਮਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਨੂੰ 24 ਘੰਟਿਆਂ ਲਈ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 1415 ਵਿਅਕਤੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਜਦਕਿ 640 ਪਸ਼ੂਆਂ ਦੀ ਦੇਖਭਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁੱਕੇ ਰਾਸ਼ਨ ਦੇ ਪੈਕੇਟਾਂ ਤੇ ਹੋਰ ਰਾਹਤ ਸਮੱਗਰੀ ਵੰਡਣ ਦਾ ਕੰਮ ਜ਼ੋਰਾਂ ‘ਤੇ ਜਾਰੀ ਹੈ।
ਡਿਪਟੀ ਕਮਿਸ਼ਨਰ ਰੋਪੜ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਖੇਤਾਂ ਵਿੱਚ ਪਾਣੀ ਦਾ ਪੱਧਰ ਕੁੱਲ ਮਿਲਾ ਕੇ ਘਟਿਆ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ 13 ਸਥਾਈ ਅਤੇ 22 ਮੋਬਾਈਲ ਕੈਂਪਾਂ ਵਿੱਚ ਤਕਰੀਬਨ 3300 ਵਿਅਕਤੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿੰਨ ਐਂਬੂਲੈਂਸਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ 20 ਟੀਮਾਂ ਨੂੰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਫੀਡ ਅਤੇ ਚਾਰੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਵੀ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਤੱਕ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਕੇ ਮੁਸ਼ਕਲ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਢਾਰਸ ਦਿੱਤੀ ਜਾਵੇ।
ਇੱਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਹੜ੍ਹਗ੍ਰਸਤ ਜ਼ਿਲ੍ਹਿਆਂ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਬੀ.ਐਸ. ਸਰਾ ਨੂੰ ਵੀ ਹੜ੍ਹਾਂ ਦੀ ਲਪੇਟ ਵਿੱਚ ਆਏ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਖਿਆ। ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਬੰਧਤ ਮੰਤਰੀ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

by Jaspreet Kaur
July 3, 2026
0

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ - ਚੰਨੀ ਦੇ ਘਰ ਜੁਟੇ...

Most Popular

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

by Jaspreet Kaur
3 weeks ago
0

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ): ਮੰਤਰੀ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 