ਨਵੀਂ ਦਿੱਲੀ, 27 ਅਗਸਤ – ਬ੍ਰਿਟਿਸ਼ ਸੰਸਦ ਮੈਂਬਰ ਵਲੋਂ ਇੱਕ ਵਿਵਾਦਿਤ ਟਵੀਟ ਕੀਤਾ ਗਿਆ ਹੈ, ਜਿਸ ਦਾ ਚਾਰੇ ਪਾਸੇ ਵਿਰੋਧ ਕੀਤਾ ਜਾ ਰਿਹਾ ਹੈ। ਬ੍ਰਿਟਿਸ਼ ਐੱਮ.ਪੀ ਲਾਰਡ ਨਜ਼ੀਰ ਅਹਿਮਦ ਨੇ ਕਿਹਾ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ, ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਇੱਕ ਸਾਲ ਦੇ ਅੰਦਰ ਮੌਤ ਹੋ ਗਈ ਹੈ ਤੇ ਹੁਣ ਅਗਲੀ ਵਾਰੀ ਨਰਿੰਦਰ ਮੋਦੀ ਦੀ ਹੈ।
ਇਸ ਦੌਰਾਨ ਇਸ ਟਵੀਟ ਨੂੰ ਲੈ ਕੇ ਸੋਸ਼ਲ ਮੀਡੀਆ ਉਤੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ।
https://twitter.com/nazir_lord/status/1165925619194048513