
ਚੰਡੀਗੜ੍ਹ, 30 ਅਗਸਤ – ਪੰਜਾਬ ਵਿਚ ਬੀਤੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਤੋਂ ਬਾਅਦ ਹੁਣ ਬਾਰਿਸ਼ ਦੀ ਸੰਭਾਵਨਾ ਬਣ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫਤੇ ਪੰਜਾਬ ਵਿਚ ਬਾਰਿਸ਼ ਹੋਵੇਗੀ, ਜਿਸ ਨਾਲ ਗਰਮੀ ਤੋਂ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਬਾਰਿਸ਼ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਵਿਚ ਹੋਵੇਗੀ।





















