ਸਤਿੰਦਰ ਸਰਤਾਜ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤਾ ਵੱਡਾ ਐਲਾਨ

Advertisement

ਚੰਡੀਗੜ੍ਹ, 31 ਅਗਸਤ– ਪੰਜਾਬ ਵਿਚ ਬੀਤੇ ਦਿਨੀਂ ਆਏ ਭਿਆਨਕ ਹੜ੍ਹ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਆਮ ਲੋਕਾਂ ਵਲੋਂ ਹੜ੍ਹ ਪੀੜਤਾਂ ਦੀ ਵੱਡੇ ਪੱਧਰ ਉਤੇ ਮਦਦ ਕੀਤੀ ਜਾ ਰਹੀ ਹੈ, ਉਥੇ ਪੰਜਾਬ ਦੇ ਨਾਮਵਰ ਗਾਇਰ ਸਤਿੰਦਰ ਸਰਤਾਜ ਵਲੋਂ ਹੜ੍ਹ ਪੀੜਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਸਤਿੰਦਰ ਸਰਤਾਜ ਵਲੋਂ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਉਹਨਾਂ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਦਿੱਤੀ ਹੈ।

ਉਹਨਾਂ ਲਿਖਿਆ ਕਿ ਉਹਨਾਂ ਦਾ ਇੱਕ ਗੀਤ ‘ਹਮਾਯਤ’ ਵੀ ਆ ਰਿਹਾ ਹੈ, ਜਿਸ ਨੂੰ ਉਹਨਾਂ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤਾ ਹੈ।