ਚੰਡੀਗੜ੍ਹ, 4 ਸਤੰਬਰ – ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਇਹ ਫੈਸਲਾ ਕੀਤਾ ਗਿਆ ਕਿ ਇਹ ਯਾਤਰਾ ਵੀਜ਼ਾ ਮੁਕਤ ਹੋਵੇਗੀ ਅਤੇ ਹਰ ਰੋਜ 5 ਹਜਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਇਸ ਤੋਂ ਇਲਾਵਾ ਇਹ ਲਾਂਘਾ ਸਾਰਾ ਸਾਲ ਖੁੱਲ੍ਹਾ ਰਹੇਗਾ ਅਤੇ ਵਿਸ਼ੇਸ਼ ਧਾਰਮਿਕ ਦਿਨਾਂ ਵਿਚ ਸ਼ਰਧਾਲੂਆਂ ਦੀ ਗਿਣਤੀ ਵਧਾਏ ਜਾਣ ਦਾ ਅਨੁਮਾਨ ਹੈ।