ਚੰਡੀਗੜ੍ਹ, 4 ਸਤੰਬਰ – ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਅੱਜ ਵੱਡਾ ਐਲਾਨ ਕੀਤਾ ਹੈ। ਕੁਮਾਰੀ ਸੈਲਜਾ ਨੂੰ ਹਰਿਆਣਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਨੇਤਾ ਅਤੇ ਰਾਜ ਚੋਣ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।