ਚੰਡੀਗੜ੍ਹ, 4 ਸਤੰਬਰ – ਚੰਡੀਗੜ੍ਹ ਦੇ ਸੈਕਟਰ-17 ਨੇੜੇ ਅੱਜ ਇੱਕ ਨੌਜਵਾਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸੈਂਟਰਲ ਥਾਣੇ ਦੇ ਕੁਝ ਹੀ ਦੂਰੀ ਉਤੇ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ 4 ਨਕਾਬਪੋਸ਼ਾਂ ਨੇ ਇੱਕ ਕਾਰ ਵਿਚ ਸਵਾਰ ਵਿਅਕਤੀ ਉਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਦੌਰਾਨ ਕਾਤਲ ਮੌਕੇ ਤੋਂ ਫਰਾਰ ਹੋ ਗਏ, ਜਿਹਨਾਂ ਦੀ ਪੁਲਿਸ ਵਲੋਂ ਸਰਗਰਮੀ ਨਾਲ ਤਲਾਸ਼ ਕੀਤੀ ਜਾ ਰਹੀ ਹੈ।