ਚੰਡੀਗੜ੍ਹ/ਬਟਾਲਾ, 5 ਸਤੰਬਰ – ਬਟਾਲਾ ਫੈਕਟਰੀ ਵਿਚ ਕੱਲ੍ਹ ਹੋਏ ਧਮਾਕੇ ਤੋਂ ਬਾਅਦ ਅੱਜ ਵੀ ਇੱਥੇ ਰੈਸਕਿਊ ਜਾਰੀ ਹੈ। ਇਸ ਧਮਾਕੇ ਵਿਚ 23 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵਲੋਂ ਹਾਲੇ ਮਲਬਾ ਹਟਾਉਣ ਦਾ ਕੰਮ ਜਾਰੀ ਹੈ।
ਇਸ ਦੌਰਾਨ ਇਸ ਧਮਾਕੇ ਕਾਰਨ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪੁੱਜਾ ਹੈ।
ਦੂਸਰੇ ਪਾਸੇ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪੀੜਤ ਲੋਕਾਂ ਵਿਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਹੈ।