ਜ਼ਖਮੀਆਂ ਦਾ ਹਾਲ ਪੁੱਛਣ ਦੇ ਨਾਲ ਘਟਨਾ ਸਥਾਨ ਦਾ ਕੀਤਾ ਦੌਰਾ
ਰਾਜ ਸਰਕਾਰ ਹਾਦਸੇ ਦੇ ਪੀੜ੍ਹਤਾਂ ਦੀ ਹਰ ਸੰਭਵ ਮਦਦ ਕਰੇਗੀ – ਤਿ੍ਰਪਤ ਬਾਜਵਾ
ਬਟਾਲਾ, 5 ਸਤੰਬਰ (ਵਿਸ਼ਵ ਵਾਰਤਾ) – ਬੀਤੇ ਦਿਨ ਬਟਾਲਾ ਸ਼ਹਿਰ ਵਿਖੇ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਦਰਦਨਾਕ ਧਮਾਕੇ ਵਿੱਚ ਜਾਨਾ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਸੂਬੇ ਦੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਇਸ ਔਖੀ ਘੜ੍ਹੀ ਧਰਵਾਸ ਦਿੱਤੀ ਹੈ। ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਇਸ ਦੁਖਦਾਈ ਘੜ੍ਹੀ ਵਿੱਚ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਦਿਆਂ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਬੀਤੀ ਸ਼ਾਮ ਵੀ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚੇ ਸਨ ਅਤੇ ਜ਼ਖਮੀਆਂ ਦਾ ਹਾਲ ਚਾਲ ਜਾਣਿਆ ਸੀ। ਅੱਜ ਸਵੇਰੇ ਵੀ ਸ. ਬਾਜਵਾ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਬਟਾਲਾ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਮਸ਼ਾਨਘਾਟ ਪਹੁੰਚ ਕੇ ਮਿ੍ਰਤਕਾਂ ਦੇ ਵਾਰਸਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਦੁੱਖ ਨੂੰ ਵੰਡਾਇਆ। ਇਸ ਉਪਰੰਤ ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਚੱਲ ਰਹੇ ਬਚਾਅ ਕਾਰਜਾਂ ਨੂੰ ਦੇਖਿਆ। ਇਸ ਮੌਕੇ ਸ. ਬਾਜਵਾ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਹਾਦਸੇ ਵਾਲੀ ਥਾਂ ਉਪਰੋਂ ਮਲਬਾ ਹਟਾ ਕੇ ਇਹ ਪੱਕਿਆਂ ਕੀਤਾ ਜਾਵੇ ਕਿ ਕੋਈ ਵੀ ਵਿਅਕਤੀ ਇਸ ਥੱਲੇ ਦੱਬਿਆ ਨਾ ਹੋਏ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ’ਤੇ ਸਾਰੀ ਘਟਨਾ ਅਤੇ ਬਚਾਅ ਕਾਰਜਾਂ ਉੱਪਰ ਨਜ਼ਰ ਰੱਖ ਰਹੇ ਹਨ ਅਤੇ 6 ਸਤੰਬਰ ਨੂੰ ਉਹ ਆਪ ਵੀ ਬਟਾਲਾ ਸ਼ਹਿਰ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 23 ਵਿਅਕਤੀਆਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਛੋਟਾ ਬੱਚਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ 23 ਵਿਚੋਂ 21 ਲਾਸ਼ਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦਾ ਪੋਸਟਮਾਰਟਮ ਕਰਕੇ ਲਾਸ਼ਾਂ ਵਾਰਸਾਂ ਦੇ ਹਵਾਲੇ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਬਟਾਲਾ ਵਿਖੇ 14 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਸਾਰੇ ਹੀ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ 7 ਗੰਭੀਰ ਜ਼ਖਮੀਆਂ ਨੂੰ ਕੱਲ ਹੀ ਅੰਮਿ੍ਰਤਸਰ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕੀਤਾ ਗਿਆ ਸੀ।
ਸ. ਬਾਜਵਾ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਮਿ੍ਰਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ, ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਅਤੇ ਹੋਰ ਜ਼ਖਮੀਆਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਧਮਾਕੇ ਵਿੱਚ ਜਿਨ੍ਹਾਂ ਲੋਕਾਂ ਦੇ ਘਰ ਜਾਂ ਦੁਕਾਨਾਂ ਨੁਕਸਾਨੀਆਂ ਗਈਆਂ ਹਨ ਸਰਕਾਰ ਵਲੋਂ ਉਸ ਦਾ ਅਨੁਮਾਨ ਵੀ ਲਗਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਵੀ ਭਰਪਾਈ ਕੀਤੀ ਜਾ ਸਕੇ।
ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਸਾਰੀ ਘਟਨਾ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟ ਇਨਕੁਆਰੀ ਆਰਡਰ ਕੀਤੀ ਹੈ ਜੋ ਸਾਰੇ ਤੱਥਾਂ ਦੀ ਬਰੀਕੀ ਨਾਲ ਜਾਂਚ ਕਰਕੇ ਇਹ ਪਤਾ ਲਗਾਏਗੀ ਕਿ ਇਸ ਘਟਨਾ ਪਿਛੇ ਕਸੂਰਵਾਰ ਕੌਣ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਚਾਹੇ ਕੋਈ ਵੀ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵਾਪਰੀ ਇਹ ਘਟਨਾ ਬਹੁਤ ਦੁਖਦਾਈ ਹੈ ਅਤੇ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜ੍ਹਤਾਂ ਦੇ ਨਾਲ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 1 ਮਈ 2024( ਵਿਸ਼ਵ ਵਾਰਤਾ )-ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ...