ਐਸ.ਏ.ਐਸ. ਨਗਰ, 9 ਸਤੰਬਰ- ‘‘ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਰਹਿਨੁਮਾਈ ਵਿੱਚ ਮੁਹਾਲੀ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਆਪਣੀ ਮੋਹਰ ਲਾਈ ਜਾ ਰਹੀ ਹੈ, ਜਦੋਂ ਕਿ ਮੁਹਾਲੀ ਦੇ ਵਿਕਾਸ ਕਾਰਜਾਂ ਲਈ ਜਿੰਨੀ ਗ੍ਰਾਂਟ ਆਈ ਹੈ, ਉਹ ਮੇਰੀਆਂ ਕੋਸ਼ਿਸ਼ਾਂ ਨਾਲ ਆਈ ਹੈ।’’ ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਐਮ. ਸੀ. ਭਵਨ ਸੈਕਟਰ-68 ਐਸ.ਏ.ਐਸ. ਨਗਰ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਕੈਬਨਿਟ ਮੰਤਰੀ ਨੇ ਮੇਅਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੁਹਾਲੀ ਦੇ ਵਿਕਾਸ ਕਾਰਜਾਂ ਲਈ ਉਹ ਕਿਸੇ ਨਾਲ ਵੀ ਬਹਿਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਮੁਹਾਲੀ ਲਈ ਆਈ ਗ੍ਰਾਂਟ ਰਿਕਾਰਡ ’ਤੇ ਲਿਆਂਦੀ ਜਾਵੇ, ਆਪੇ ਸੱਚ ਤੇ ਝੂਠ ਦਾ ਨਿਤਾਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਕਰਵਾ ਕੇ ਉਨ੍ਹਾਂ ਆਪਣੀ ਡਿਊਟੀ ਨਿਭਾਈ ਹੈ, ਜਦੋਂ ਕਿ ਸ਼ਹਿਰ ਦੇ ਵਿਕਾਸ ਲਈ ਗ੍ਰਾਂਟ ਲੈ ਕੇ ਆਉਣ ਬਾਰੇ ਕੁਝ ਲੋਕਾਂ ਵੱਲੋਂ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪਹਿਲਾਂ ਤਾਂ ਇਹ ਦੱਸਿਆ ਕਿ ਜਾਵੇ ਕਿ ਸ਼ਹਿਰ ਵਿੱਚ ਲੱਗੇ ਦਰੱਖਤਾਂ ਦੀ ਛੰਗਾਈ ਲਈ ਪਰੂਨਿੰਗ ਮਸ਼ੀਨ ਵਾਸਤੇ ਆਈ ਇਕ ਕਰੋੜ ਰੁਪਏ ਦੀ ਗ੍ਰਾਂਟ ਕਿੱਥੇ ਗਈ ?
ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਅਮਰੁਤ ਯੋਜਨਾ ਅਧੀਨ ਮੁਹਾਲੀ ਸ਼ਹਿਰ ਲਈ 22 ਕਰੋੜ ਰੁਪਏ ਦੀ ਗ੍ਰਾਂਟ ਹਾਸਲ ਹੋਈ ਹੈ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਹੋਰ ਵੀ ਧੜੱਲੇ ਨਾਲ ਕਰਵਾਏ ਜਾਣਗੇ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਯਤਨਾਂ ਸਦਕਾ ਖਜ਼ਾਨਾ ਮੰਤਰੀ, ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵਿਕਾਸ ਲਈ 2.41 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਹੈ ਅਤੇ 1.45 ਕਰੋੜ ਰੁਪਏ ਹੋਰ ਸੁਸਾਇਟੀਆਂ ਲਈ ਦੇਣ ਦਾ ਵਾਅਦਾ ਕੀਤਾ ਹੈ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਭੁਪਿੰਦਰਪਾਲ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕਨੂੰ ਥਿੰਦ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਭ ਜੈਨ, ਸ੍ਰੀ ਰਾਜਾ ਕੰਵਰਜੋਤ ਸਿੰਘ ਮੁਹਾਲੀ, ਸ੍ਰੀ ਕੁਲਜੀਤ ਸਿੰਘ, ਸ੍ਰੀ ਜਸਬੀਰ ਸਿੰਘ ਮਣਕੂ, ਸ੍ਰੀ ਨਛੱਤਰ ਸਿੰਘ, ਸ੍ਰੀ ਅਮਰੀਕ ਸਿੰਘ, ਸੁਰਿੰਦਰ ਸਿੰਘ (ਸਾਰੇ ਕੌਂਸਲਰ) ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਜਸਪ੍ਰੀਤ ਸਿੰਘ ਗਿੱਲ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਸ੍ਰੀ ਗੁਰਸਾਹਿਬ ਸਿੰਘ ਅਤੇ ਸ੍ਰੀ ਕੇ.ਐਨ.ਐਸ. ਸੋਢੀ ਵੀ ਮੌਜੂਦ ਸਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ...