ਸੁਲਤਾਨਪੁਰ ਲੋਧੀ, 10 ਸਤੰਬਰ: ਸੂਬੇ ਦੀ ਨਿਆਂ ਪ੍ਰਣਾਲੀ ਵੱਲੋਂ ਨਿਆਂ ਦੇਣ ਵਿੱਚ ਹੋਰ ਵਧੇਰੇ ਕੁਸ਼ਲਤਾ ਤੇ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੰਤਰੀ ਮੰਡਲ ਨੇ ਅੱਜ ਸੂਬਾ ਭਰ ਦੀਆਂ ਅਧੀਨ ਅਦਾਲਤਾਂ ਵਿੱਚ ਕੋਰਟ ਮੈਨੇਜਰ ਗ੍ਰੇਡ-2 ਦੀਆਂ 24 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ।
ਇਹ ਫੈਸਲਾ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਅਤੇ ਹਾਈ ਕੋਰਟ ਦੇ ਰਜਿਸਟਰਾਰ ਪਾਸੋਂ ਪ੍ਰਾਪਤ ਤਜਵੀਜ਼ ਦੇ ਸੰਦਰਭ ਵਿੱਚ ਲਿਆ ਗਿਆ ਹੈ। ਇਸ ਤਜਵੀਜ਼ ਵਿੱਚ 10300-34800+4800 ਦੇ ਪੇਅ ਸਕੇਲ ’ਤੇ ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਮੰਗ ਕੀਤੀ ਗਈ ਸੀ।
ਇਨਾਂ ਅਸਾਮੀਆਂ ਵਿੱਚੋਂ 22 ਅਸਾਮੀਆਂ ਸੈਸ਼ਨ ਡਵੀਜ਼ਨਾਂ ਲਈ ਹੋਣਗੀਆਂ ਜਦਕਿ ਇੱਕ-ਇੱਕ ਅਸਾਮੀ ਚੰਡੀਗੜ ਅਤੇ ਹਾਈ ਕੋਰਟ ਲਈ ਹੋਵੇਗੀ। ਇਨਾਂ ਅਸਾਮੀਆਂ ਲਈ ਯੋਗਤਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਮਨੁੱਖੀ ਵਸੀਲਿਆਂ ਵਿੱਚ ਐਮ.ਬੀ.ਏ. ਜਾਂ ਕੋਰਟ ਮੈਨੇਜਮੈਂਟ ਵਿੱਚ ਐਮ.ਬੀ.ਏ. ਹੋਵੇਗੀ। ਉਮੀਦਵਾਰ ਨੂੰ ਕੰਪਿਊਟਰ/ਸੂਚਨਾ ਤਕਨਾਲੋਜੀ ਦਾ ਗਿਆਨ ਹੋਣਾ ਚਾਹੀਦਾ ਹੈ ਅਤੇ ਲਾਅ ਦਾ ਡਿਗਰੀ ਕਰਨ ਵਾਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...