ਦਲਜੀਤ ਦੋਸਾਂਝ ਨੇ ਰੱਦ ਕੀਤਾ ਅਮਰੀਕਾ ‘ਚ ਹੋਣ ਵਾਲਾ ਸ਼ੋਅ

104
Advertisement

ਦਲਜੀਤ ਦੋਸਾਂਝ ਨੇ ਰੱਦ ਕੀਤਾ ਅਮਰੀਕਾ ‘ਚ ਹੋਣ ਵਾਲਾ ਸ਼ੋਅ

ਚੰਡੀਗੜ੍ਹ: ਪੰਜਾਬੀ ਅਦਾਕਾਰ ਅਤੇ ਗਾਇਕ ਦਲਜੀਤ ਦੋਸਾਂਝ ਦੀ 21 ਸਤੰਬਰ ਨੂੰ ਅਮਰੀਕਾ ਵਿੱਚ ਇੱਕ ਸਟੇਜ਼ ਪਰਫਾਰਮੈਂਸ ਹੈ ਜਿਸ ਨੂੰ ਲੈ ਕੇ ਹੁਣ ਵਿਵਾਦ ਖੜਾ ਹੋ ਗਿਆ ਹੈ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਉਸ ਦਾ ਵੀਜ਼ਾ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਬਾਰੇ ਦਲਜੀਤ ਦੋਸਾਂਝ ਨੂੰ ਚਿੱਠੀ ਲਿਖ ਕੇ ਆਪਣਾ ਪ੍ਰੋਗਰਾਮ ਰੱਦ ਕਰਨ ਲਈ ਕਿਹਾ।।ਇਸ ਤੋਂ ਬਾਅਦ ਦਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਅਮਰੀਕਾ ਵਿੱਚ 21 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਦਲਜੀਤ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਦੇਸ਼ ਨਾਲ ਪਿਆਰ ਹੈ ਅਤੇ ਉਹ ਹਮੇਸ਼ਾ ਹੀ ਆਪਣੇ ਦੇਸ਼ ਲਈ ਹਮੇਸ਼ਾ ਖੜ੍ਹਾ ਹਾਂ।ਦਰਅਸਲ ਇਹ ਸ਼ੋਅ ਪਾਕਿਸਤਾਨ ਦੇ ਨਾਗਰਿਕ ਰੇਹਾਨ ਸਿੱਦੀਕੀ ਇਸ ਪ੍ਰੋਗਰਾਮ ਦੇ ਪ੍ਰਬੰਧਕ ਹਨ ਅਤੇ ਉਨ੍ਹਾਂ ਦਲਜੀਤ ਦੋਸਾਂਝ ਨੂੰ ਇਸ ਪ੍ਰੋਗਰਾਮ ਲਈ ਸੱਦਾ ਦਿੱਤਾ ਹੈ ਜਿਸ ਨੂੰ ਦਲਜੀਤ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ।ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਦਲਜੀਤ ਦਾ ਵੀਜ਼ਾ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਹੁਣ ਦਲਜੀਤ ਨੇ ਖੁਦ ਹੀ ਇਹ ਸ਼ੋਅ ਰੱਦ ਕਰ ਦਿੱਤਾ ਹੈ।