ਨਵੀਂ ਦਿੱਲੀ, 12 ਸਤੰਬਰ – ਬੀਤੀ 1 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਮੋਟਰ ਵਹੀਕਲ ਐਕਟ ਦਾ ਕਈ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਮੇਤ ਕਈ ਰਾਜਾਂ ਵਲੋਂ ਇਸ ਨਵੇਂ ਮੋਟਰ ਵਹੀਕਲ ਐਕਟ ਨੂੰ ਹਾਲੇ ਲਾਗੂ ਹੀ ਨਹੀਂ ਕੀਤਾ ਗਿਆ।
ਇਸ ਦੌਰਾਨ ਨਵੇਂ ਮੋਟਰ ਵਹੀਕਲ ਐਕਟ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਨਰਮ ਰੁਖ ਅਪਣਾਉਂਦੇ ਹੋਏ ਕਿਹਾ ਹੈ ਕਿ ਰਾਜ ਸਰਕਾਰਾਂ ਜੁਰਮਾਨੇ ਘੱਟ ਕਰ ਸਕਦੀਆਂ ਹਨ।
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਇਹ ਜੁਰਮਾਨੇ ਲੋਕਾਂ ਦੀ ਭਲਾਈ ਲਈ ਲਗਾਏ ਗਏ ਸਨ ਪਰ ਹੁਣ ਸੂਬਾ ਸਰਕਾਰਾਂ ਜੁਰਮਾਨਾ’ ਘਟਾ ਸਕਦੀਆਂ ਹਨ।