<h2><img class="alignnone size-full wp-image-36106" src="https://wishavwarta.in/wp-content/uploads/2018/11/kartarpur-sahib.jpg" alt="" width="400" height="260" /></h2> <h3>ਚੰਡੀਗੜ੍ਹ/ਨਵੀਂ ਦਿੱਲੀ, 12 ਸਤੰਬਰ – ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਤੋਂ ਫੀਸ ਲਈ ਜਾਣ ਦੇ ਮੁੱਦੇ ਉਤੇ ਪਾਕਿਸਤਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਸ੍ਰੀ ਕਰਤਾਰਪੁਰ ਲਾਂਘੇ ਵਾਸਤੇ ਲਏ ਜਾ ਰਹੇ 20 ਡਾਲਰ ਸਰਵਿਸ ਫੀਸਾਂ ਲਈ ਹਨ ਤੇ ਦਾਖਲਾ ਫੀਸਾਂ ਲਈ ਨਹੀਂ ਹਨ।ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਇਹ ਪੈਸਾ ਗਲਿਆਰੇ ਅਤੇ ਗੁਰਦੁਆਰਾ ਪ੍ਰਬੰਧਨ ਉਤੇ ਖਰਚ ਕੀਤਾ ਜਾਵੇਗਾ।</h3> <h3>ਇਸ ਤੋਂ ਪਹਿਲਾਂ ਪਾਕਿਸਤਾਨ ਵਲੋਂ ਸਿੱਖ ਸ਼ਰਧਾਲੂਆਂ ਕੋਲੋਂ ਫੀਸ ਲਏ ਜਾਣ ਦੇ ਮਾਮਲੇ ਦਾ ਭਾਰਤ ਵਿਚ ਜੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਕੋਲ ਉਠਾਉਣਗੇ।</h3> <h3>ਪੰਜਾਬ ਮੰਤਰੀ ਮੰਡਲ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਐਂਟਰੀ ਫੀਸ, ਫੈਸਿਲੀਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜ਼ਾਜਤ ਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਵੀ ਫੈਸਲਾ ਲਿਆ।</h3>