• Latest
  • Trending
ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਖਾਰਜ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਖਾਰਜ ਕੀਤੀ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 seconds ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

14 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਖਾਰਜ ਕੀਤੀ

September 25, 2019
in ਪੰਜਾਬ
ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਸੁਰੱਖਿਆ ਕਾਰਨਾਂ ਕਰ ਕੇ ਰੈਲੀ ਦੀ ਪ੍ਰਵਾਨਗੀ ਵਾਲੀ ਅਰਜ਼ੀ ਖਾਰਜ ਕੀਤੀ
ਲੋਕਾਂ ਦੇ ਜਾਨ ਤੇ ਮਾਲ ਨੂੰ ਗੰਭੀਰ ਖ਼ਤਰਾ ਖੜ੍ਹਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ
ਐਸ.ਏ.ਐਸ. ਨਗਰ, 14 ਸਤੰਬਰ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ, ਸ੍ਰੀ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਂਡ ਫ਼ੇਜ਼-8 ਮੁਹਾਲੀ ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ‘ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ’ ਵਿੱਚ ਹੋ ਰਹੀ ਇਸ ਰੈਲੀ/ਇਕੱਠ ਲਈ ਸ੍ਰੀ ਝੰਡਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਜੇਠੂਕੇ, ਸ੍ਰੀ ਲਖਵਿੰਦਰ ਸਿੰਘ ਅਤੇ ਸ੍ਰੀ ਕਮਲਪ੍ਰੀਤ ਪੰਨੂ ਨੇ 13 ਸਤੰਬਰ 2019 ਨੂੰ ਸ਼ਾਮੀਂ 4 ਵਜੇ ਈ-ਮੇਲ ਰਾਹੀਂ ਅਰਜ਼ੀ ਭੇਜੀ ਸੀ। ਇਹ ਰੈਲੀ 15 ਸਤੰਬਰ 2019 ਨੂੰ ਸਵੇਰੇ 11 ਤੋਂ ਸ਼ਾਮੀਂ 4 ਵਜੇ ਤੱਕ ਦੁਸਹਿਰਾ ਗਰਾਊਂਡ ਤੋਂ ਯੂ.ਟੀ. ਚੰਡੀਗੜ੍ਹ ਤੱਕ ਕਰਨ ਦੀ ਤਜਵੀਜ਼ ਸੀ, ਜਿਸ ਵਿੱਚ 7500 ਪੁਰਸ਼ਾਂ, 500 ਔਰਤਾਂ ਅਤੇ 100 ਦੇ ਕਰੀਬ ਬੱਚਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ।
ਸ੍ਰੀ ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿੱਚ ਇਸ ਅਰਜ਼ੀ ਉਤੇ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਸਪੱਸ਼ਟ ਹੈ ਕਿ ਅਜਿਹੀ ਪ੍ਰਵਾਨਗੀ ਲਈ ਘੱਟੋ-ਘੱਟ ਸੱਤ ਦਿਨ ਪਹਿਲਾਂ ਬਿਨੈ ਕਰਨਾ ਜ਼ਰੂਰੀ ਹੈ। ਮੌਜੂਦਾ ਅਰਜ਼ੀ ਬਹੁਤ ਦੇਰੀ ਨਾਲ ਪ੍ਰਾਪਤ ਹੋਈ ਪਰ ਫਿਰ ਵੀ ਵੱਖ ਵੱਖ ਵਿਭਾਗਾਂ ਤੋਂ ਰਿਪੋਰਟ ਮੰਗੀ ਗਈ। ਸਮੇਂ ਦੀ ਘਾਟ ਕਾਰਨ ਸਾਰੇ ਵਿਭਾਗਾਂ ਤੋਂ ਰਿਪੋਰਟਾਂ ਪ੍ਰਾਪਤ ਨਹੀਂ ਹੋ ਸਕੀਆਂ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਾਨੂੰ ਕੁੱਝ ਕੁ ਵਿਭਾਗਾਂ ਤੋਂ ਹੀ ਰਿਪੋਰਟਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਐਸ.ਐਸ.ਪੀ. ਮੁਹਾਲੀ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਦੱਸਿਆ ਕਿ ਅਜਿਹੀ ਰੈਲੀ ਵਿੱਚ ਇਕੱਤਰ ਹੋਏ ਲੋਕਾਂ ਅਤੇ ਆਮ ਲੋਕਾਂ ਦੇ ਜੀਵਨ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ ਅਤੇ ਇਸ ਨਾਲ ਸ਼ਾਂਤੀ ਭੰਗ ਹੋਣ ਦਾ ਡਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕਈ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਅਜਿਹੀ ਰੈਲੀ ਉਨ੍ਹਾਂ ਨੂੰ ਕੋਈ ਜੁਰਮ ਕਰਨ ਲਈ ਉਕਸਾ ਸਕਦੀ ਹੈ। ਆਪਣੀ ਰਿਪੋਰਟ ਵਿੱਚ ਐਸ.ਐਸ.ਪੀ. ਨੇ ਕਿਹਾ ਕਿ ਇੰਨੀ ਵੱਡੀ ਪੱਧਰ ਉਤੇ ਹੋਣ ਵਾਲੇ ਇਕੱਠ ਨਾਲ ਟਰੈਫਿਕ ਵਿਵਸਥਾ ਲਈ ਵੀ ਖ਼ਤਰਾ ਖੜ੍ਹਾ ਹੋ ਸਕਦਾ ਹੈ, ਜਿਸ ਨਾਲ ਆਮ ਜਨਤਾ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਇਹ ਰੈਲੀ ਐਂਬੂਲੈਂਸ, ਫਾਇਰ ਬ੍ਰਿਗੇਡ ਵਗੈਰਾ ਵਰਗੇ ਐਮਰਜੈਂਸੀ ਵਾਹਨਾਂ ਦੇ ਰਾਹ ਵਿੱਚ ਵੀ ਰੁਕਾਵਟ ਖੜ੍ਹੀ ਕਰੇਗੀ।
ਸ੍ਰੀ ਦਿਆਲਨ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਇਸ ਰੈਲੀ ਦਾ ਰੂਟ ਭੀੜ ਭੜੱਕੇ ਵਾਲੇ ਰਿਹਾਇਸ਼ੀ ਇਲਾਕਿਆਂ ਵਿੱਚੋਂ ਹੋ ਕੇ ਲੰਘਦਾ ਹੈ ਅਤੇ ਰੈਲੀ ਵਾਲੀ ਥਾਂ ਫੋਰਟਿਸ ਤੇ ਕੋਸਮੋ ਵਰਗੇ ਹਸਪਤਾਲਾਂ ਦੇ ਨੇੜੇ ਪੈਂਦੀ ਹੈ। ਫਾਇਰ ਅਫ਼ਸਰ ਨੇ ਦੱਸਿਆ ਕਿ ਇੰਨੇ ਥੋੜ੍ਹੇ ਸਮੇਂ ਵਿੱਚ ਰੈਲੀ ਵਾਲੀ ਥਾਂ ਉਤੇ ਅੱਗ ਬੁਝਾਉਣ ਵਰਗੇ ਪ੍ਰਬੰਧ ਅਗਾਊਂ ਤੌਰ ਉਤੇ ਕਰਨੇ ਅਸੰਭਵ ਹਨ। ਪ੍ਰਬੰਧਕਾਂ ਨੇ ਵੀ ਆਪਣੇ ਵੱਲੋਂ ਅੱਗ ਬੁਝਾਉਣ ਵਾਲੇ ਯੰਤਰ ਮੁਹੱਈਆ ਕਰਨ ਤੋਂ ਅਸਮਰੱਥਾ ਜਤਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਵੀ ਇਹ ਸੰਕੇਤ ਦੇ ਚੁੱਕੀਆਂ ਹਨ ਕਿ ਇਸ ਰੈਲੀ ਨਾਲ ਜ਼ਿਲ੍ਹੇ ਵਿੱਚ ਜਨ ਜੀਵਨ ਅਤੇ ਕਾਨੂੰਨ ਵਿਵਸਥਾ ਨੂੰ ਗੰਭੀਰ ਖ਼ਤਰਾ ਖੜ੍ਹਾ ਹੋ ਸਕਦਾ ਹੈ। ਐਸ.ਡੀ.ਐਮ. ਮੁਹਾਲੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਰੈਲੀ ਦੇ ਪ੍ਰਬੰਧਕ ਨੇ ਲਾਊਡ ਸਪੀਕਰ ਲਈ ਕੋਈ ਪ੍ਰਵਾਨਗੀ ਨਹੀਂ ਮੰਗੀ ਅਤੇ ਨਾ ਹੀ ਰੈਲੀ ਵਾਲੀ ਸਬੰਧਤ ਥਾਂ ਦੇ ਮਾਲਕ ਦੀ ਪ੍ਰਵਾਨਗੀ ਪੇਸ਼ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਇਹ ਆਦੇਸ਼ ਦੇ ਚੁੱਕੀ ਹੈ ਕਿ ਇਸ ਰੈਲੀ ਨਾਲ ਕਿਸੇ ਵੀ ਤਰ੍ਹਾਂ ਕਾਨੂੰਨ ਵਿਵਸਥਾ ਲਈ ਖ਼ਤਰਾ ਖੜ੍ਹਾ ਨਹੀਂ ਹੋਣਾ ਚਾਹੀਦਾ ਅਤੇ ਅਧਿਕਾਰੀ ਜਨਤਕ ਜਾਇਦਾਦ ਅਦੇ ਲੋਕਾਂ ਦੇ ਜਾਨ ਤੇ ਮਾਲ ਦੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ। ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਲੋਕਾਂ ਦੇ ਜਾਨ ਤੇ ਮਾਲ ਦੀ ਸੁਰੱਖਿਆ ਲਈ ਪਹਿਲਾਂ ਹੀ 11 ਸਤੰਬਰ 2019 ਨੂੰ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਆਦੇਸ਼ ਜਾਰੀ ਕਰ ਕੇ ਰੈਲੀਆਂ ਤੇ ਧਰਨਿਆਂ ਉਤੇ ਪਾਬੰਦੀ ਲਾ ਦਿੱਤੀ ਸੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
5 days ago
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 