14 ਸਤੰਬਰ 2019 ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਮੈਡਮ ਸੁਖਵਿੰਦਰ ਕੌਰ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ -ਸਹਿਤ- ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜ਼ਨ ਕੀਤਾ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 4 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 2 ਬੈਂਚ ਅਤੇ ਗਿੱਦੜਬਾਹਾ ਵਿਖੇ ਲੋਕ ਅਦਾਲਤ ਦੇ 2 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਮਜਦੂਰਾਂ ਨਾਲ ਸਬੰਧਿਤ, ਬਿਜ਼ਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਧਿਰਾਂ ਦਰਮਿਆਨ ਆਪਸੀ ਸਮਝੋਤਿਆਂ ਰਾਹੀਂ ਕੁੱਲ 682 ਲੰਬਿਤ ਅਤੇ 57 ਪ੍ਰੀ-ਲਿਟੀਗੇਟਿਵ ਮਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 8,42,13,711/- . ਦੀ ਰਕਮ ਸਬੰਧੀ ਸਮਝੋਤੇ ਕਰਵਾਏ ਗਏ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ. ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸੀ.ਜੇ.ਐਮ. ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...