ਪਟਿਆਲਾ, 16 ਸਤੰਬਰ – ਪਟਿਆਲਾ ਵਿਚ ਇੱਕ 21 ਸਾਲਾ ਲੜਕੀ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਇਸ ਦੌਰਾਨ ਪੁਲਿਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਲੜਕੀ ਜੋ ਕਿ ਨੌਕਰੀ ਕਰਦੀ ਸੀ ਤੇ 14 ਸਤੰਬਰ ਨੂੰ ਕੰਮ ਤੋਂ ਵਾਪਸ ਘਰ ਆਈ ਤੇ ਬਿਨਾਂ ਰੋਟੀ ਖਾਧੇ ਹੀ ਸੌਂ ਗਈ। ਇਸ ਦੌਰਾਨ 15 ਸਤੰਬਰ ਨੂੰ ਲੜਕੀ ਨੂੰ ਉਲਟੀਆਂ ਲੱਗ ਗਈਆਂ ਤੇ ਉਸ ਨੂੰ ਰਾਜਿੰਦਰਾ ਹਸਪਤਾਲ ਵਿਚ ਲਿਜਾਇਆ ਗਿਆ, ਜਿਥੋਂ ਉਸ ਨੂੰ ਸੈਕਟਰ 32 ਦੇ ਜੀਐੱਮਸੀਐੱਮ ਚੰਡੀਗੜ੍ਹ ਰੈਫਰ ਕੀਤਾ ਗਿਆ। ਇਸ ਦੌਰਾਨ ਰਸਤੇ ਵਿਚ ਲੜਕੀ ਨੇ ਦੱਸਿਆ ਕਿ ਦੋਸ਼ੀ ਵਿਸ਼ਾਲ ਸਿੰਘ ਕਰੀਬ 1 ਸਾਲ ਜੋ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਉਸ ਨਾਲ ਨਾਜਾਇਜ਼ ਸਬੰਧ ਬਣਾਉਂਦਾ ਰਿਹਾ ਅਤੇ ਹੁਣ ਵਿਆਹ ਕਰਾਉਣ ਤੋਂ ਇਨਕਾਰ ਕਰ ਰਿਹਾ ਹੈ ਤੇ ਬਲੈਕਮੈਲ ਕਰ ਰਿਹਾ ਹੈ, ਜਿਸ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ ਹੈ ਅਤੇ ਉਸ ਦੀ ਹਸਪਤਾਲ ਲੈ ਜਾਂਦੇ ਸਮੇਂ ਰਸਤੇ ਵਿਚ ਮੌਤ ਹੋ ਗਈ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ,...