ਗੁਰਦਾਸਪੁਰ, 16 ਸਤੰਬਰ- ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਆਗੂ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜੀ ਨੂੰ ਅੱਜ ਗੁਰਦਾਸਪੁਰ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਵਲੋਂ ਖਾਰਿਜ ਕਰ ਦਿੱਤਾ ਗਿਆ ਹੈ।
ਪੁਲਿਸ ਵਲੋਂ ਉਹਨਾਂ ਖਿਲਾਫ ਗੁਰਦਾਸਪੁਰ ਦੇ ਡੀਸੀ ਵਿਪੁਲ ਉਜਵਲ ਲਈ ਇਤਾਰਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੇ ਜਾਣ ਤੋਂ ਬਾਅਦ 8 ਸਤੰਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਤੇ ਉਹਨਾਂ ਨੇ ਸੈਸ਼ਨ ਕੋਰਟ ਵਿਚ ਅਰਜ਼ੀ ਲਾਈ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।