ਪਿੰਡ ਦਾਦ ਦੇ ਸਰਪੰਚ ਜਗਦੀਸ਼ ਪਾਲ ਸਿੰਘ ਨੂੰ ਸਦਮਾ, ਮਾਤਾ ਸਵਰਗਵਾਸ , ਅੰਤਿਮ ਸੰਸਕਾਰ ਦੁਪਹਿਰ 2 ਵਜੇ
ਲੁਧਿਆਣਾ 19 ਸਤੰਬਰ (ਵਿਸ਼ਵ ਵਾਰਤਾ ) ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦਾਦ ਦੇ ਸਰਪੰਚ ਜਗਦੀਸ਼ ਪਾਲ ਸਿੰਘ ਗਰੇਵਾਲ ਨੂੰ ਭਾਰੀ ਸਦਮਾ ਲੱਗਿਆ ਹੈ ਜਿਨ੍ਹਾਂ ਦੀ ਮਾਤਾ ਸਰਦਾਰਨੀ ਗੁਰਚਰਨ ਕੌਰ (87) ਸੁਪਤਨੀ ਸਰਦਾਰ ਕਰਤਾਰ ਸਿੰਘ ਗਰੇਵਾਲ ਦਾ ਬੀਤੀ ਰਾਤ ਸਵਰਗਵਾਸ ਹੋ ਗਿਆ ਹੈ। ਮਾਤਾ ਜੀ ਦਾ ਅੰਤਿਮ ਸੰਸਕਾਰ ਦੁਪਹਿਰ 2 ਵਜੇ ਪਿੰਡ ਦਾਦ ਪੱਖੋਵਾਲ ਰੋਡ ਲੁਧਿਆਣਾ ਵਿਖੇ ਹੋਵੇਗਾ। ਸਵਰਗਵਾਸ ਮਾਤਾ ਸਰਦਾਰਨੀ ਗੁਰਚਰਨ ਕੌਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਸਪੁੱਤਰ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਦਾਦੀ ਸੱਸ ਸਨ।