ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ ) – ਪੰਜਾਬ ਦੇ ਕਈ ਸ਼ਹਿਰਾਂ ਵਿਚ ਅੱਜ ਬਾਅਦ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਸ਼ਾਮ 4:30 ਵਜੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਨ ਲੋਕ ਡਰ ਗਏ ਅਤੇ ਉਹ ਆਪਣੇ ਘਰਾਂ ਤੇ ਦਫਤਰਾਂ ਤੋਂ ਤੁਰੰਤ ਬਾਹਰ ਆ ਗਏ।
ਪੰਜਾਬ ਤੋਂ ਇਲਾਵਾ ਚੰਡੀਗੜ੍ਹ, ਦਿੱਲੀ, ਹਰਿਆਣਾ, ਜੰਮੂ ਕਸਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਕਿਸੇ ਹੋਰ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਦਾ ਰਾਵਲਪਿੰਡੀ ਸੀ, ਜਿਥੇ ਇਸ ਦੀ ਤੀਬਰਤਾ 6.3 ਮਾਪੀ ਗਈ।