
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸਿੱਖ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਸ੍ਰੀ ਅਕਾਲਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਉਹਨਾਂ ਆਖਿਆ ਕਿ ਗਿਆਨੀ ਪੂਰਨ ਸਿੰਘ ਇੱਕ ਚੰਗੀ ਸਖਸ਼ੀਅਤ ਦੇ ਮਾਲਕ ਸਨ ਉਹਨਾਂ ਦੀ ਬੇਵਕਤੀ ਮੌਤ ਨਾਲ ਸਿੱਖ ਕੌਮ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਬਡਹੇੜੀ ਨੇ ਆਖਿਆ ਕਿ ਗਿਆਨੀ ਪੂਰਨ ਸਿੰਘ ਜੀ ਨੇ ਬਤੌਰ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਬਹੁਤ ਹੀ ਸ਼ਲਾਘਾਯੋਗ ਸੇਵਾ ਨਿਭਾਈ ਹੈ ਵਾਹਿਗੁਰੂ ਕਿਰਪਾ ਕਰੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਅਤੇ ਸਬੰਧੀਆਂ ਨੂੰ ਇਹ ਦੁੱਖ ਬਰਦਾਸ਼ਤ ਕਰਨ ਦਾ ਬਲ ਬਖਸ਼ੇ ।





















