ਫਾਜ਼ਿਲਕਾ, 26 ਸਤੰਬਰ – ਫਾਜ਼ਿਲਕਾ ਵਿਖੇ ਇੱਕ ਕਾਰ ਦੇ ਨਹਿਰ ਵਿਚ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਦੁਆਰਾ ਲਾਸ਼ਾਂ ਨੂੰ ਨਹਿਰ ਵਿਚੋਂ ਕੱਢਿਆ ਗਿਆ ਹੈ। ਮ੍ਰਿਤਕਾਂ ਵਿਚ 4 ਬੱਚੇ ਤੇ 2 ਔਰਤਾਂ ਸ਼ਾਮਿਲ ਹਨ।
ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰਿਆ।