ਸਿਆਸੀ ਦਖਲਅੰਦਾਜੀ ਹੋਣ ਕਾਰਨ ਪੁਲਿਸ ਤੰਤਰ ਫੇਲ੍ਹ — ਕੈਂਥ
ਚੰਡੀਗੜ੍ਹ, 27 ਸਤੰਬਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ ਹੋ ਰਹੀ ਹੈ,ਪਿੰਡ ਘੜਾਮਾਂ ਕਲਾਂ,ਰਾਜਪੁਰਾ, ਪਟਿਆਲਾ ਵਿੱਚ ਅਨੁਸੂਚਿਤ ਜਾਤੀ ਪ੍ਰੀਵਾਰ ਨਾਲ ਧੱਕੇਸ਼ਾਹੀ, ਗੁੰਡਾਗਰਦੀ ਅਤੇ ਜਾਤੀ ਵਿਤਕਰੇ ਦੇ ਸ਼ਿਕਾਰ ਪੀ ਜੀ ਆਈ ਚੰਡੀਗੜ੍ਹ ਜਰੇ ਇਲਾਜ ਮਨਜੀਤ ਸਿੰਘ ਨਾਲ ਮੁਲਾਕਾਤ ਦੌਰਾਨ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮਿਲਣ ਉਪਰੰਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ।
ਉਹਨਾਂ ਦੱਸਿਆ ਕਿ ਪੀੜਤ ਪਰਿਵਾਰ ਦਾ ਲੜਕਾ ਮਨਜੀਤ ਸਿੰਘ ਦੀ ਰਾਜਿੰਦਰ ਸਿੰਘ ਦੀ ਲੜਕੀ ਨਾਲ ਦੋਸਤੀ ਹੋਣ ਕਾਰਨ ਜਾਤੀ ਵਿਤਕਰੇ ਦਾ ਸ਼ਿਕਾਰ ਹੋ ਰਿਹਾ ਹੈ,ਗੁੰਡਾਗਰਦੀ ਅਤੇ ਧੱਕੇਸ਼ਾਹੀ ਕਰਨ ਵਾਲੇ ਪ੍ਰੀਵਾਰ ਦੀ ਸਿਆਸਤ ਵਿਚ ਰਸੂਖ ਅਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਅਨੁਸੂਚਿਤ ਜਾਤੀ ਪ੍ਰੀਵਾਰ ਨਾਲ ਸ਼ਰੇਆਮ ਥਾਣਾ ਸੰਭੂ ਦੇ ਸਾਹਮਣੇ ਲੜਕੇ ਨੂੰ ਜਬਰਦਸਤੀ ਚੁੱਕ ਕੇ ਅਗਵਾਹ ਕੀਤਾ ਤੇ ਬੇਇੱਜ਼ਤ,ਬੇਰਹਿਮੀ ਨਾਲ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦਾਵਲੀ ਦਾ ਨਾਮ ਲੈ ਕੇ ਜਲੀਲ ਕੀਤਾ ਜਾਣਾ ਅਜੌਕੇ ਸਮਾਜ ਦਾ ਚੇਹਰਾ ਸਾਹਮਣੇਂ ਆਉਣਾ ਨਿੰਦਣਯੋਗ ਘਟਨਾ ਹੈ।
ਸ੍ਰ ਕੈਂਥ ਨੇ ਕਿਹਾ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਵਿਸ਼ਵ ਭਰ ਵਿੱਚ ਪੁਰਵਂ ਮਨਾਉਣ ਲਈ ਤਿਆਰੀਆਂ ਕਰ ਰਹੇ ਹਾਂ ਸਮਾਜ ਵਿੱਚ ਫੈਲਿਆ ਕੁਰੀਤੀਆਂ ਜਾਤ ਪਾਤ, ਉਚ ਨੀਚ ,ਅੰਧ ਵਿਸ਼ਵਾਸ , ਨਾਬਰਾਬਰੀ ਦੇ ਅਜੌਕੇ ਸਮੇਂ ਵਿੱਚ ਜਾਤੀ ਮਾਨਸਿਕਤਾ ਦੇ ਸ਼ਿਕਾਰ ਹਾਂ,ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪੰਜਾਬ ਵਿੱਚ ਵਪਰਿਆਂ ਹਨ।
ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਕਰਨ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ। ਪੁਲਿਸ ਤੰਤਰ ਦਾ ਸਿਆਸੀ ਕਰਨ ਹੋਣ ਕਾਰਨ ਗਰੀਬ ਵਰਗ ਨੂੰ ਨਿਆਂ ਮਿਲਣਾਂ ਮੁਸ਼ਕਿਲ ਹੋ ਗਿਆ ਹੈ।
ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਉੱਤੇ ਅੱਤਿਆਚਾਰਾਂ ਦੀ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਸਿਆਸੀ ਅਗੂਆਂ ਦੇ ਮੁਹਰੇ ਆਤਮ ਸਮਰਪਣ ਕਰ ਦਿੱਤਾ ਹੈ।
ਅਲਾਇੰਸ ਦੇ ਮੁੱਖੀ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸ਼ਾਸਨ ਪ੍ਰਸ਼ਾਸਨ ਵਿੱਚ ਵਿਤਕਰੇ ਵਾਲਾ ਵਿਵਹਾਰ ਕੀਤਾ ਜਾਂਦਾ ਹੈ ਅਤੇ ਸਮਾਜਿਕ ਪੱਧਰ ਉੱਤੇ ਸ਼ਰੇਆਮ ਧੱਕੇਸ਼ਾਹੀ, ਗੁੰਡਾਗਰਦੀ, ਸ਼ੋਸ਼ਣ, ਜਾਤੀ ਵਿਤਕਰਾ ਅਤੇ ਸਮਾਜਿਕ ਬਾਈਕਾਟ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਸ਼ਾਸਨ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਿਹਾ ਹੈ।
ਸ੍ਰ ਕੈਂਥ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਮੌਕੇ ਉੱਤੇ ਕੁਤਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਜਾਵੇਗਾ।
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ ਦੋਨੇ ਬਰਾਬਰ ਹਨ, ਆਪਣੇ ਬੱਚਿਆਂ ਨੂੰ ਪੜ੍ਹਾਓ ਅਤੇ ਉਹਨਾਂ ਨੂੰ ਕਾਬਲ ਬਣਾਓ
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ...