ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਕਾਲੀ ਦਲ-1920 ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੜਕ ਦਾ ਨਾਂਅ ਸਵਰਗਵਾਸੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਮਾਰਗ ਰੱਖਣ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਵਡੱਪਣ ਅਤੇ ਫਿਰਾਖਦਿਲੀ ਦੀ ਵੱਡੀ ਮਿਸਾਲ ਹੈ ।
ਬਡਹੇੜੀ ਨੇ ਆਖਿਆ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ ਅਤੇ ਉਹਨਾਂ ਦੀ ਸੰਸਥਾ ਨੇ ਕਰਤਾਰਪੁਰ ਲਾਂਘਾ ਬਣਾਉਣ ਲਈ ਬਹੁਤ ਹੀ ਦ੍ਰਿੜ ਇਰਾਦੇ ਨਾਲ ਸੰਘਰਸ਼ ਕੀਤਾ ਇਹ ਲਾਂਘਾ ਬਣਨ ਨਾਲ ਸਿੱਖ ਸੰਗਤਾਂ ਦੀਆਂ ਅਰਦਾਸਾਂ ਵੀ ਪੂਰੀਆਂ ਹੋਈਆਂ ਹਨ।ਬਡਹੇੜੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਨਾਲ ਸਬੰਧਤ ਹੁੰਦੇ ਹੋਏ ਜੋ ਪੰਜਾਬ ਅਤੇ ਸਿੱਖ ਕੌਮ ਲਈ ਕਾਰਜ ਕਰ ਵਿਖਾਇਆ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪੰਥਕ ਅਤੇ ਪੰਜਾਬ ਹਿੱਤਾਂ ਦੇ ਪਹਿਰੇਦਾਰ ਅਖਵਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨਹੀਂ ਕਰ ਸਕੇ ਉਹਨਾਂ ਪੰਜ ਵਾਰ ਮੁੱਖ ਮੰਤਰੀ ਬਣ ਕੇ ਆਪਣੇ ਹਿੱਤਾਂ ਨੂੰ ਹੀ ਤਰਜੀਹ ਦਿੱਤੀ ।