ਮਾਨਸਾ, 29 ਸਤੰਬਰ (ਜੋਗਿੰਦਰ ਸਿੰਘ ਮਾਨ)
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਪਾਸੋਂ ਇੱਕ ਪਿਸਤੌਲ ਦੇਸੀ,200 ਗ੍ਰਾਮ ਅਫੀਮ,10 ਗ੍ਰਾਮ ਹੈਰੋਇਨ, 100 ਨਸ਼ੀਲੀਆਂ ਗੋਲੀਆਂ,500 ਬੋਤਲਾਂ ਸ਼ਰਾਬ ਸਮੇਤ ਗੱਡੀ ਬਲੈਰੋ ਦੀ ਬਰਾਮਦਗੀ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਪੁਲੀਸ ਨੂੰ ਮੁਖਬਰੀ ਹੋਈ ਕਿ ਸਮਨਦੀਪ ਉਰਫ਼ ਅਮਨਦੀਪ ਉਰਫ਼ ਬਲਵਿੰਦਰ ਉਰਫ ਸਮਨ ਦਨੇਸਰ, ਰਾਜੀਵ ਕੁਮਾਰ ਵਾਸੀ ਪਦਮਪੁਰ (ਰਾਜਸਥਾਨ) ਅਤੇ ਵਿੱਕੀ ਕੁਮਾਰ ਵਾਸੀ ਜਟਾਣਾ ਕਲਾਂ, ਜੋ ਅਫੀਮ ਦੀ ਸਪਲਾਈ ਤੇ ਨਜਾਇਜ਼ ਅਸਲੇ ਦਾ ਕਾਰੋਬਾਰ ਕਰਦੇ ਹਨ, ਜਿੰਨ੍ਹਾਂ ਨੇ ਅੱਜ ਡਿਲਵਰੀ ਕਰਨੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਟੀ ਪੁਆਇੰਟ ਭੂੰਦੜ ਰੋਡ ’ਤੇ ਨਾਕਾਬੰਦੀ ਕਰਕੇ ਪਿੰਡ ਭੰਦੂੜ ਤੋਂ ਸਰਦੂਲਗੜ੍ਹ ਸਾਈਡ ਵੱਲ ਆਉਤੇ ਮੋਟਰਸਾਈਕਲ ਸਵਾਰ ਵਿਅਕਤੀ ਰਾਜੀਵ ਕੁਮਾਰ ਅਤੇ ਵਿੱਕੀ ਕੁਮਾਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਪਿਸਤੌਲ 32 ਬੋਰ ਦੇਸੀ ਅਤੇ 200 ਗ੍ਰਾਮ ਅਫੀਮ ਦੀ ਬਰਾਮਦਗੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਅਧੀਨ ਧਾਰਾ 18,25/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ
ਐਸ.ਐਸ.ਪੀ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪਹਿਲਾਂ ਤੋੋਂ ਹੀ ਇਹ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਰਿਮਾਂਡ ਦੌਰਾਨ ਹੋੋਰ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਡਾ. ਭਾਰਗਵ ਨੇ ਦੱਸਿਆ ਕਿ ਗੌਰਵ ਕੁਮਾਰ, ਦਿਲਬਾਗ ਸਿੰਘ ਵਾਸੀ ਸਰਦੂਲਗੜ੍ਹ ਨੂੰ 10 ਗ੍ਰਾਮ ਹੈਰੋਇਨ, ਜਰਨੈਲ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ 100 ਨਸ਼ੀਲੀਆਂ ਗੋਲੀਆਂ, ਸੰਦੀਪ ਸਿੰਘ ਉਰਫ਼ ਗੱਗੀ ਵਾਸੀ ਚੁਕੇਰੀਆਂ ਨੂੰ 20 ਬੋਤਲਾਂ ਸ਼ਰਾਬ, ਜਗਸੀਰ ਸਿੰਘ ਵਾਸੀ ਦਾਨੇਵਾਲਾ ਪਾਸੋਂ 480 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਸਮੇਤ ਗੱਡੀ ਬਲੈਰੋ ਨੰ:ਪੀ.ਬੀ.46ਡੀ-7645 ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫੜਿਆਂ ਵਿਅਕਤੀਆਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...