13 ਵੰਨਗੀਆਂ ਦੇ ਮੁਕਾਬਲਿਆਂ ਵਿੱਚ ਦੇਸ਼ ਦੀ ਕਿਸੇ ਵੀ ਯੂਨੀਵਰਸਿਟੀ ਜਾਂ ਕਾਲਜ ਦਾ ਵਿਦਿਆਰਥੀ ਹਿੱਸਾ ਲੈ ਸਕੇਗਾ
25 ਅਕਤੂਬਰ ਤੱਕ ਆਨਲਾਈਨ ਐਂਟਰੀ ਜਮਾਂ ਕਰਵਾਉਣ ਤੱਕ ਦਾ ਸਮਾਂ ਦਿੱਤਾ, 5 ਨਵੰਬਰ ਨੂੰ ਹੋਵੇਗਾ ਨਤੀਜਿਆਂ ਦਾ ਐਲਾਨ
ਸ਼ਬਦ, ਢਾਡੀ, ਕਵੀਸ਼ਰੀ, ਭਾਸ਼ਣ, ਕਵਿਤਾ ਗਾਇਨ, ਲੇਖਣੀ, ਚਿੱਤਰਕਾਰੀ, ਪੇਂਟਿੰਗ, ਅੱਖਰਕਾਰੀ, ਫੋਟੋਗ੍ਰਾਫੀ, ਡਿਜੀਟਲ ਪੋਸਟਰ ਦੇ ਜੇਤੂਆਂ ਨੂੰ ਕੁੱਲ 15.90 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ
ਹਰ ਵੰਨਗੀ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਰੱਖਿਆ
ਗਰੁੱਪ ਵਰਗ ’ਚ ਪਹਿਲੇ ਤਿੰਨ ਸਥਾਨਾਂ ਨੂੰ 71000, 51000 ਤੇ 31000 ਰੁਪਏ ਦਾ ਇਨਾਮ ਮਿਲੇਗਾ
ਸੋਲੋ ਵਰਗ ਵਿੱਚ ਪਹਿਲੇ ਤਿੰਨ ਸਥਾਨਾਂ ਨੂੰ 51000, 31000 ਤੇ 21000
ਓਵਰ ਆਲ ਜੇਤੂ ਬਣਨ ਵਾਲੀ ਇਕ ਵਿਦਿਅਕ ਸੰਸਥਾ ਨੂੰ 1.01 ਲੱਖ ਰੁਪਏ ਦੇ ਨਾਲ ਬਾਬਾ ਨਾਨਕ 550 ਸਰਵੋਤਮ ਟਰਾਫੀ ਦਿੱਤੀ ਜਾਵੇਗੀ
ਜੇਤੂ ਟੀਮਾਂ ਅਤੇ ਵਿਦਿਆਰਥੀਆਂ ਦੀ 8 ਤੋਂ 11 ਨਵੰਬਰ ਤੱਕ ਡੇਰਾ ਬਾਬਾ ਨਾਨਕ ਉਤਸਵ ਦੌਰਾਨ ਹੋਵੇਗੀ ਪੇਸ਼ਕਾਰੀ
ਚੰਡੀਗੜ, 4 ਅਕਤੂਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਮੁਕਾਬਲਿਆਂ ਦੀ ਅੱਜ ਸ਼ੁਰੂਆਤ ਹੋ ਗਈ ਜਿਸ ਦਾ ਰਸਮੀ ਆਗਾਜ਼ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਧਿਕਾਰਤ ਵੈਬਸਾਈਟ ਦਾ ਬਟਨ ਦਬਾ ਕੇ ਕੀਤਾ ਗਿਆ।
ਅੱਜ ਇੱਥੇ ਪੰਜਾਬ ਸਿਵਲ ਸਕੱਤੇਰਤ ਸਥਿਤ ਆਪਣੇ ਦਫਤਰ ਵਿਖੇ ਆਨਲਾਈਨ ਮੁਕਾਬਲਿਆਂ ਦਾ ਆਗਾਜ਼ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਸੋਲੋ ਤੇ ਗਰੁੱਪ ਵਰਗ ਵਿੱਚ 13 ਵੰਨਗੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਨਾਂ ਵਿੱਚ ਦੇਸ਼ ਦੀ ਕਿਸੇ ਵੀ ਯੂਨੀਵਰਸਿਟੀ ਜਾਂ ਕਾਲਜ ਦਾ ਵਿਦਿਆਰਥੀ ਜਿਸ ਦੀ ਉਮਰ 25 ਸਾਲ ਤੋਂ ਘੱਟ ਹੈ, ਵਿੱਚ ਹਿੱਸਾ ਲੈ ਸਕਦਾ ਹੈ। ਉਨਾਂ ਦੱਸਿਆ ਕਿ ਗਰੁੱਪ ਵਰਗ ਵਿੱਚ ਤਿੰਨ ਵੰਨਗੀਆਂ ਸ਼ਬਦ ਗਰੁੱਪ, ਢਾਡੀ ਕਲਾ ਤੇ ਕਵੀਸ਼ਰੀ ਅਤੇ ਸੋਲੋ ਵਰਗ ਵਿੱਚ ਸ਼ਬਦ ਸੋਲੋ, ਕਵਿਤਾ ਉਚਾਰਨ, ਕਵਿਤਾ ਗਾਇਨ, ਭਾਸ਼ਣ, ਲੇਖਣੀ, ਪੇਂਟਿੰਗ, ਅੱਖਰਕਾਰੀ, ਫੋਟੋਗ੍ਰਾਫੀ, ਡਿਜੀਟਲ ਪੋਸਟਰ ਅਤੇ ਸਕੈਚ (ਲਾਈਨ ਆਰਟ) ਦੇ ਮੁਕਾਬਲੇ ਹੋਣਗੇ। ਸਾਰੇ ਵੰਨਗੀਆਂ ਦੇ ਜੇਤੂਆਂ ਨੂੰ ਮਿਲਾ ਕੇ ਕੁੱਲ 15 ਲੱਖ 90 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਨਾਂ ਮੁਕਾਬਲਿਆਂ ਦੀ ਵਿਲੱਖਣਤਾ ਇਹ ਹੈ ਕਿ ਸਾਰੇ ਹਿੱਸਾ ਲੈਣ ਵਾਲੇ ਵਿਦਿਆਰਥੀ ਤੇ ਟੀਮਾਂ ਆਪਣੀਆਂ ਪੇਸ਼ਕਾਰੀਆਂ ਡੇਰਾ ਬਾਬਾ ਨਾਨਕ ਉਤਸਵ ਦੀ ਵੈਬਸਾਈਟ .. ਉਤੇ ਆਨਲਾਈਨ ਅਪਲੋਡ ਕਰਨਗੇ ਅਤੇ ਜੱਜਾਂ ਵੱਲੋਂ ਨਤੀਜਾ ਐਲਾਨਣ ਸਮੇਂ ਹਰ ਪੇਸ਼ਕਾਰੀ ਨੂੰ ਸੋਸ਼ਲ ਮੀਡੀਆ ਉਪਰ ਮਿਲਣ ਵਾਲੇ ਹੁੰਗਾਰੇ ਨੂੰ ਵੀ ਆਧਾਰ ਬਣਾਇਆ ਜਾਵੇਗਾ।
ਸ. ਰੰਧਾਵਾ ਨੇ ਦੱਸਿਆ ਕਿ ਹਰ ਵੰਨਗੀ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਅੱਜ ਤੋਂ ਲੈ ਕੇ 25 ਅਕਤੂਬਰ ਦੇ ਸ਼ਾਮ ਪੰਜ ਵਜੇ ਤੱਕ ਕੋਈ ਵੀ ਵਿਦਿਆਰਥੀ ਜਾਂ ਟੀਮ ਆਨਲਾਈਨ ਆਪਣੀ ਐਂਟਰੀ ਜਮਾਂ ਕਰਵਾ ਕੇ ਮੁਕਾਬਲੇ ਦਾ ਹਿੱਸਾ ਬਣ ਸਕਦੀ ਹੈ। ਇਸ ਉਪਰੰਤ ਹਰ ਵੰਨਗੀ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਕੱਢੀਆਂ ਜਾਣਗੀਆਂ। ਨਤੀਜੇ ਦਾ ਐਲਾਨ 5 ਨਵੰਬਰ ਨੂੰ ਹੋਵੇਗਾ। ਗਰੁੱਪ ਵਰਗ ’ਚ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 71000, 51000 ਤੇ 31000 ਰੁਪਏ ਅਤੇ ਸੋਲੋ ਵਰਗ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 51000, 31000 ਤੇ 21000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਓਵਰ ਆਲ ਜੇਤੂ ਬਣਨ ਵਾਲੀ ਵਿਦਿਅਕ ਸੰਸਥਾ ਨੂੰ 1 ਲੱਖ ਇਕ ਹਜ਼ਾਰ ਰੁਪਏ ਦੇ ਨਗਦ ਇਨਾਮ ਦੇ ਨਾਲ ‘ਬਾਬਾ ਨਾਨਕ 550 ਸਰਵੋਤਮ ਟਰਾਫੀ’ ਦਿੱਤੀ ਜਾਵੇਗੀ। ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਟੀਮਾਂ ਅਤੇ ਵਿਦਿਆਰਥੀਆਂ ਦੀ ਪੇਸ਼ਕਾਰੀ ਡੇਰਾ ਬਾਬਾ ਨਾਨਕ ਉਤਸਵ ਦੌਰਾਨ ਕਰਵਾਈ ਜਾਵੇਗੀ।
ਇਸ ਮ ੌਕੇ ਵਿਧਾਇਕ ਸ੍ਰੀ ਦਵਿੰਦਰ ਸਿੰਘ ਘੁਬਾਇਆ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ੍ਰੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ.ਐਸ.ਕੇ.ਬਾਤਿਸ਼, ਡੇਰਾ ਬਾਬਾ ਨਾਨਕ ਉਤਸਵ ਦੇ ਕੋਆਰਡੀਨੇਟਰ ਸ੍ਰੀ ਅਮਰਜੀਤ ਸਿੰਘ ਗਰੇਵਾਲ, ਡਾ. ਨਿਰਮਲ ਜੌੜਾ, ਸ੍ਰੀ ਕੰਵਲਜੀਤ ਸਿੰਘ ਰਾਣਾ ਹਾਜ਼ਰ ਸਨ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...