• Latest
  • Trending
ਪੰਜਾਬ ਸਰਕਾਰ ਰੋਜ਼ਗਾਰ ਦੇਣ ਲਈ ਪਿੰਡਾਂ ਵਿੱਚੋਂ ਅਤਿ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਰੋਜ਼ਗਾਰ ਦੇਣ ਲਈ ਪਿੰਡਾਂ ਵਿੱਚੋਂ ਅਤਿ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ : ਕੈਪਟਨ ਅਮਰਿੰਦਰ ਸਿੰਘ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

34 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

2 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

2 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

2 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਰੋਜ਼ਗਾਰ ਦੇਣ ਲਈ ਪਿੰਡਾਂ ਵਿੱਚੋਂ ਅਤਿ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ : ਕੈਪਟਨ ਅਮਰਿੰਦਰ ਸਿੰਘ

October 5, 2019
in ਪੰਜਾਬ
ਪੰਜਾਬ ਸਰਕਾਰ ਰੋਜ਼ਗਾਰ ਦੇਣ ਲਈ ਪਿੰਡਾਂ ਵਿੱਚੋਂ ਅਤਿ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ : ਕੈਪਟਨ ਅਮਰਿੰਦਰ ਸਿੰਘ
ਗਰੁੱਪ ਸੀ ਦੀਆਂ ਨੌਕਰੀਆਂ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫਤ ਕੋਚਿੰਗ ਦੇਣ ਦਾ ਐਲਾਨ
ਮੁੱਖ ਮੰਤਰੀ ਨੇ ਰੋਜ਼ਗਾਰ ਮੇਲਿਆਂ ਦੀ ਅਪਾਰ ਸਫਲਤਾ ਦੀਆਂ ਕੋਸ਼ਿਸ਼ਾਂ ਨੂੰ ਸਲਾਹਿਆ
ਚਮਕੌਰ ਸਾਹਿਬ ਵਿਖੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਮ ਉਤੇ ਬਣਨ ਵਾਲੇ ਯਾਦਗਾਰੀ ਗੇਟਾਂ ਦਾ ਰੱਖਿਆ ਨੀਂਹ ਪੱਥਰ
ਮੋਰਿੰਡਾ ਲਈ ਰੇਲਵੇ ਅੰਡਰਬਿ੍ਰਜ ਦਾ ਵੀ ਰੱਖਿਆ ਨੀਂਹ ਪੱਥਰ
ਚਮਕੌਰ ਸਾਹਿਬ, 5 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਅਹਿਮ ਤੇ ਮਹੱਤਵਪੂਰਨ ਸਕੀਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੂੰ ਹੋਰ ਹੁਲਾਰਾ ਦਿੰਦਿਆਂ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਪਿੰਡਾਂ ਵਿੱਚ ਰਹਿੰਦੇ ਅਤਿ ਗਰੀਬਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋੋਰ ਤੇਜ਼ ਕਰੇਗੀ ਅਤੇ ਸਰਕਾਰ ਵੱਲੋਂ ਸਰਕਾਰੀ ਤੇ ਜਨਤਕ ਖੇਤਰ ਦੀਆਂ ਗਰੁੱਪ ਸੀ ਦੀਆਂ ਨੌਕਰੀਆਂ ਦੇ ਇਮਤਿਹਾਨਾਂ ਵਾਸਤੇ ਉਮੀਦਵਾਰਾਂ ਨੂੰ ਤਿਆਰ ਕਰਨ ਲਈ ਮੁਫਤ ਕੋਚਿੰਗ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ‘10 ਬੇਰੁਜ਼ਗਾਰ ਪ੍ਰਤੀ ਪਿੰਡ’ ਉਪਰਾਲੇ ਤਹਿਤ ਹਰ ਪਿੰਡ ਵਿੱਚ 10 ਅਤਿ ਗਰੀਬਾਂ ਦੀ ਸ਼ਨਾਖਤ ਕਰ ਕੇ ਉਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਹੁਣ ਤੱਕ 1,34,104 ਬੇਰੁਜ਼ਗਾਰ ਨੌਜਵਾਨਾਂ ਦੀ ਸ਼ਨਾਖਤ ਕੀਤੀ ਗਈ ਜਿਨਾਂ ਵਿੱਚੋਂ 32,420 ਨੂੰ ਪ੍ਰਾਈਵੇਟ ਖੇਤਰ ਵਿੱਚ ਨੌਕਰੀ ਮਿਲੀ ਅਤੇ 12,114 ਦੀ ਸਫਲਤਾਪੂਰਵਕ ਹੁਨਰ ਸਿਖਲਾਈ ਲਈ ਚੋਣ ਹੋਈ।
ਮੁੱਖ ਮੰਤਰੀ ਅੱਜ ਇਥੇ ਧਾਰਮਿਕ ਤੇ ਇਤਿਹਾਸਕ ਸ਼ਹਿਰ ਚਮਕੌਰ ਸਾਹਿਬ ਵਿਖੇ ਸੂਬੇ ਵਿੱਚ ਲਗਾਏ ਪੰਜਵੇਂ ਰੋਜ਼ਗਾਰ ਮੇਲੇ ਦੇ ਸਮਾਪਨ ਮੌਕੇ ਨੌਕਰੀਆਂ/ਸਵੈ-ਰੁਜ਼ਗਾਰ/ਹੁਨਰ ਸਿਖਲਾਈ ਲਈ ਚੁਣੇ ਗਏ 1,16,556 ਨੌਜਵਾਨਾਂ ਵਿੱਚੋਂ ਕੁਝ ਚੋਣਵੇਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਆਏ ਸਨ। ਇਸ ਮੌਕੇ ਉਨਾਂ ਸਫਲ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਜਿਨਾਂ ਵਿੱਚੋਂ ਬਹੁਤਿਆਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ 20,000 ਰੁਪਏ ਪ੍ਰਤੀ ਮਹੀਨੇ ਦਾ ਪੈਕੇਜ ਮਿਲਿਆ ਹੈ।
ਰੋਜ਼ਗਾਰ ਮੇਲਿਆਂ ਨੂੰ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਵੱਡਾ ਮੀਲ ਪੱਥਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਅਜਿਹੇ ਨੌਜਵਾਨਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਉਪਰ ਨੌਕਰੀ ਮਿਲੀ ਹੈ ਜਿਨਾਂ ਨੇ ਆਪਣੇ ਸਕੂਲ ਦੀ ਪੜਾਈ ਅੱਧ ਵਿਚਾਲੇ ਛੱਡ ਦਿੱਤੀ ਸੀ। ਇਸ ਤਰਾਂ ਵਿਦਿਆ ਛੱਡਣ ਵਾਲੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੇ ਚੱਕਰ ਵਿੱਚੋਂ ਬਾਹਰ ਕੱਢਣ ਵਿੱਚ ਮੱਦਦ ਮਿਲੀ ਹੈ। ਮੁੱਖ ਮੰਤਰੀ ਨੇ ਖੁਦ ਆਪਣਾ ਸਮਾਂ ਯਾਦ ਕਰਦਿਆਂ ਦੱਸਿਆ ਕਿ ਉਨਾਂ ਨੇ ਸੈਨਾ ਵਿੱਚ ਮਹਿਜ਼ 325 ਰੁਪਏ ਦੀ ਤਨਖਾਹ ਉਤੇ ਆਪਣੀ ਨੌਕਰੀ ਦੀ ਸ਼ੁਰੂਆਤ ਕੀਤੀ ਸੀ ਅਤੇ ਨਾਲ 50 ਰੁਪਏ ਸਮੁੰਦਰ ਤਲ ਤੋਂ ਵਧੇਰੇ ਉਚਾਈ (ਹਾਈ ਐਲਟੀਚਿਊਡ) ਉਤੇ ਕੰਮ ਕਰਨ ਦਾ ਵਾਧੂ ਭੱਤਾ ਮਿਲਦਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਮੇਲਿਆਂ ਦੀ ਸਫਲਤਾ ਉਤੇ ਵਧਾਈ ਦਿੰਦਿਆਂ ਕਿਹਾ ਕਿ ਅਗਸਤ-ਸਤੰਬਰ 2017 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 10.70 ਲੱਖ ਪਲੇਸਮੈਂਟ/ਭਰਤੀ/ਸਵੈ-ਰੁਜ਼ਗਾਰ ਦਾ ਟੀਚਾ ਹਾਸਲ ਕੀਤਾ ਜਾ ਚੁੱਕਾ ਹੈ। ਪ੍ਰਾਈਵੇਟ ਖੇਤਰ ਜੋ ਸਰਕਾਰ ਦੀਆਂ ਨਿਵੇਸ਼ ਅਤੇ ਉਦਯੋਗ ਪੱਖੀ ਨੀਤੀਆਂ ਸਦਕਾ ਨਾਲ ਜੁੜਿਆ ਹੋਇਆ ਹੈ, ਨੇ 3.75 ਲੱਖ ਉਮੀਦਵਾਰਾਂ ਨੂੰ ਭਰਤੀ ਕੀਤਾ ਹੈ ਜਦੋਂ ਕਿ 40,000 ਨੂੰ ਸਰਕਾਰ ਦੁਆਰਾ ਖਾਲੀ ਪੋਸਟਾਂ ਅਧੀਨ ਭਰਤੀ ਕੀਤਾ ਗਿਆ ਹੈ। ਬਾਕੀਆਂ ਨੂੰ ਸਵੈ-ਰੋਜ਼ਗਾਰ ਦੇ ਕਾਬਲ ਬਣਾਇਆ ਗਿਆ।
ਮੁੱਖ ਮੰਤਰੀ ਨੇ ਰੋਜ਼ਗਾਰ ਮੇਲਿਆਂ ਦੀ ਵਧਦੀ ਵਿਕਾਸ ਦਰ ਉਤੇ ਤਸੱਲੀ ਪ੍ਰਗਟਾਉਦਿਆਂ ਕਿਹਾ ਕਿ ਪਹਿਲੇ ਮੇਲੇ ਵਿੱਚ 5 ਫੀਸਦੀ ਤੋਂ ਲੈ ਕੇ ਪੰਜਵੇਂ ਮੇਲੇ ਤੱਕ 56 ਫੀਸਦੀ ਸਫਲਤਾ ਮਿਲੀ ਹੈ ਜੋ ਕਿ ਉਮੀਦਵਾਰਾਂ ਅਤੇ ਚੰਗੇ ਹੁਨਰ ਦੀ ਭਾਲ ਕਰ ਰਹੀਆਂ ਕੰਪਨੀਆਂ ਦੇ ਵਧਦੇ ਉਤਸ਼ਾਹ ਦਾ ਸਿੱਟਾ ਹੈ।
ਮੁਫਤ ਕੋਚਿੰਗ ਸਕੀਮ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਖ ਮਕਸਦ ਜਨਤਕ ਖੇਤਰ ਵਿੱਚ ਰੋਜ਼ਗਾਰਯੋਗਤਾ ਨੂੰ ਵਧਾਉਣਾ ਹੈ। ਸਰਕਾਰ ਵੱਲੋਂ ਇਸ ਪ੍ਰੋਗਰਾਮ ਅਧੀਨ 30 ਵਿਦਿਆਰਥੀਆਂ ਦੇ ਬੈਚ ਨੂੰ ਦੋ ਮਹੀਨਿਆਂ ਲਈ ਮੁਫਤ ਕੋਚਿੰਗ ਦੇਣ ਲਈ 2 ਲੱਖ ਰੁਪਏ ਪ੍ਰਤੀ ਬੈਚ ਖਰਚ ਕੀਤੇ ਜਾ ਰਹੇ ਹਨ। ਹਾਲੇ ਇਹ ਪ੍ਰੋਗਰਾਮ ਪਾਇਲਟ ਪ੍ਰਾਜੈਕਟ ਤਹਿਤ ਪਟਿਆਲਾ, ਮੁਹਾਲੀ, ਜਲੰਧਰ, ਸੰਗਰੂਰ ਤੇ ਲੁਧਿਆਣਾ ਵਿਖੇ ਸ਼ੁਰੂ ਕੀਤਾ ਗਿਆ ਹੈ। ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਅਜਿਹੇ ਕੋਚਿੰਗ ਸੈਂਟਰ ਹਰ ਜ਼ਿਲੇ ਵਿੱਚ ਸ਼ੁਰੂ ਕਰਨ ਦਾ ਟੀਚਾ ਮਿੱਖਿਆ ਗਿਆ ਹੈ। ਇਸ ਸਬੰਧੀ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਰਕਾਰ ਦੀ ਇਹ ਸਕੀਮ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਅਹਿਮ ਰੋਲ ਨਿਭਾਏਗੀ।
ਆਪਣੇ ਸਵਾਗਤੀ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਨੂੰ ‘ਘਰ ਘਰ ਰੋਜ਼ਗਾਰ ਸਕੀਮ’ ਦਾ ਵਾਅਦਾ ਪੂਰਾ ਕਰਨ ਲਈ ਮੁਬਾਰਕਬਾਦ ਦਿੱਤੀ। ਉਨਾਂ ਕਿਹਾ ਕਿ ਰੋਜ਼ਗਾਰ ਮੇਲੇ 72 ਸਥਾਨਾਂ ਉਤੇ ਲਗਾਏ ਗਏ ਜਿੱਥੇ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਸਰਕਾਰ ਵੱਲੋਂ ਪੰਜ ਲੱਖ ਦੇ ਕਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਉਦਮਾਂ ਲਈ ਕਰਜ਼ੇ ਮੁਹੱਈਆ ਕਰਵਾਏ ਗਏ ਜਿਸ ਨਾਲ ਇਨਾਂ ਨੌਜਵਾਨਾਂ ਦੀ ਕਿਸਮਤ ਹੀ ਬਦਲ ਗਈ।
ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਤੇ ਪ੍ਰਗਤੀ ਦੀ ਨਵੀਂ ਲਹਿਰ ਚੱਲ ਰਹੀ ਹੈ। ਉਨਾਂ ਕਿਹਾ ਕਿ ਇਕੱਲੇ ਚਮਕੌਰ ਸਾਹਿਬ ਹਲਕੇ ਵਿੱਚ 112 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਚੱਲ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਦਸੰਬਰ ਮਹੀਨੇ ਕਰਵਾਇਆ ਜਾ ਰਿਹਾ ‘ਪੰਜਾਬ ਇਨਵੈਸਟਰਜ਼ ਸੰਮੇਲਨ’ ਸੂਬੇ ਵਿੱਚ ਆਰਥਿਕ, ਬੁਨਿਆਦੀ ਢਾਂਚੇ ਅਤੇ ਸਮਾਜਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ।
ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਆਲਮੀ ਮੰਦੀ ਦੀ ਬਾਵਜੂਦ ਪੰਜਾਬ ਵਿੱਚ ਹੋਏ ਵਿਕਾਸ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਦਾ ਅਹਿਮ ਯੋਗਦਾਨ ਹੈ।
ਇਸ ਤੋਂ ਪਹਿਲਾਂ ਸਵੇਰੇ ਚਮਕੌਰ ਸਾਹਿਬ ਪਹੁੰਚਣ ਸਾਰ ਮੁੱਖ ਮੰਤਰੀ ਨੇ ਗੁਰਦੁਆਰਾ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਮੈਨੇਜਰ ਮਹਿੰਦਰ ਸਿੰਘ ਚੁਹਾਨਕੇ ਤੇ ਹੈਡ ਗੰ੍ਰਥੀ ਮੇਜਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਬਖਸ਼ਿਸ਼ ਕੀਤਾ।
ਚਮਕੌਰ ਸਾਹਿਬ ਹਲਕੇ ਦੀ ਆਪਣੀ ਫੇਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਮ ਉਤੇ ਬਣਨ ਵਾਲੇ ਯਾਦਗਾਰੀ ਗੇਟਾਂ ਦਾ ਨੀਂਹ ਪੱਥਰ ਰੱਖਿਆ ਜਿਸ ਦੀ ਕੁੱਲ 3 ਕਰੋੜ ਰੁਪਏ ਲਾਗਤ ਆਵੇਗੀ। ਉਨਾਂ ਮੋਰਿੰਡਾ ਵਿਖੇ ਰੇਲਵੇ ਅੰਡਰਬਿ੍ਰਜ ਦਾ ਵੀ ਨੀਂਹ ਪੱਥਰ ਰੱਖਿਆ ਜੋ 17.5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ।
ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਜੇ ਇੰਦਰਾ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੋਂ ਇਲਾਵਾ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ਚੌਧਰੀ ਸੁਰਿੰਦਰ ਸਿੰਘ, ਸੰਤੋਖ ਸਿੰਘ ਭਲਾਈਪੁਰ ਤੇ ਅਮਰਜੀਤ ਸਿੰਘ ਸੰਦੋਾ (ਸਾਰੇ ਵਿਧਾਇਕ) ਵੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

by Ranjit Singh
2 weeks ago
0

Punjab: ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼ ਸੰਗਰੂਰ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 