ਅੰਮ੍ਰਿਤਸਰ, 8 ਅਕਤੂਬਰ – ਪਿਛਲੇ ਸਾਲ ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਉਤੇ ਰੇਲ ਹਾਦਸੇ ਵਿਚ 57 ਲੋਕਾਂ ਦੀ ਮੌਤ ਹੋ ਗਈ ਸੀ। ਅੱਜ ਇੱਕ ਸਾਲ ਬੀਤ ਜਾਣ ਬਾਅਦ ਦੁਸਹਿਰੇ ਮੌਕੇ ਹਾਦਸੇ ਦੇ ਪੀੜਤਾਂ ਵਲੋਂ ਮੰਗਾਂ ਲਈ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ਉਤੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ।
ਪੀੜਤਾਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਉਹਨਾਂ ਦੇ ਵਾਰਸਾਂ ਨੂੰ ਨੌਕਰੀਆਂ ਤੇ ਹੋਰ ਸਹੂਲਤਾਂ ਦੇਣ ਦੀ ਗੱਲ ਕੀਤੀ ਸੀ, ਪਰ ਹਾਲੇ ਤੱਕ ਉਹਨਾਂ ਦੀ ਕਿਸੇ ਵਲੋਂ ਵੀ ਬਾਂਹ ਨਹੀਂ ਫੜੀ ਗਈ। ਉਹਨਾਂ ਕਿਹਾ ਕਿ ਵਾਰ-ਵਾਰ ਸਰਕਾਰ ਅੱਗੇ ਤਰਲੇ ਕੀਤੇ ਜਾਣ ਦੇ ਬਾਵਜੂਦ ਵੀ ਉਹਨਾਂ ਨੂੰ ਇਨਸਾਫ ਨਹੀਂ ਮਿਲ ਰਿਹਾ।