ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ: ਆਸ਼ੂ

140
Advertisement
10 ਅਕਤੂਬਰ ਤੱਕ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਲਈ ਪਹਿਲ ਦੇ ਆਧਾਰ ’ਤੇ ਹੋਵੇਗੀ ਅਲਾਟਮੈਂਟ
ਪਹਿਲਾਂ ਬਿਨੈ ਕਰਨ ਵਾਲਿਆਂ ਲਈ ਅਲਾਟਮੈਂਟ ਵਿੱਚ ਵਾਧਾ
ਚੰਡੀਗੜ, 8 ਅਕਤੂਬਰ: ਝੋਨਾ ਮਿੱਲ ਮਾਲਕਾਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਸਿਆਸਤ ਤੋਂ ਪ੍ਰੇਰਿਤ ਪਾਖੰਡ ਦੱਸਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਨੂੰ ਸਿੱਧ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀਆਂ ਕਠਪੁਤਲੀਆਂ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਵਿਘਨ ਪਾਉਣ ਦਾ ਯਤਨ ਕਰ ਰਹੇ ਹਨ।
ਉਨਾਂ ਕਿਹਾ ਕਿ ਇਹ ਉਨਾਂ ਲੋਕਾਂ ਦੀ  ਬੁਖਲਾਹਟ ਨੂੰ ਦਰਸਾਉਂਦਾ ਹੈ ਜਿਨਾਂ ਨੂੰ  ਸਾਲ 2017 ਸੱਤਾ ਸੰਭਾਲਣ ਵਾਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਸੂਬੇ ਵਿੱਚ ਨਿਰਵਿਘਨ ਤੇ ਸੁਚਾਰੂ ਰੂਪ ਕੀਤੀ ਜਾ ਰਹੀ ਝੋਨੇ ਦੀ ਮਿਸਾਲੀ ਖ਼ਰੀਦ ਹਜ਼ਮ ਨਹੀਂ ਆ ਰਹੀ ਅਤੇ ਉਹ ਲੋਕ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਚ ਸ਼ਾਮਲ ਵੱਖ ਵੱਖ ਭਾਈਵਾਲਾਂ ਨੂੰ ਭੜਕਾ ਕੇ  ਖਰੀਦ ਪ੍ਰਕਿਰਿਆ ਵਿੱਚ ਅੜਿੱਕਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸਰਕਾਰ ਸਾਰੇ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ ਹੈ। ਉਨਾਂ ਕਿਹਾ ਕਿ 10 ਅਕਤੂਬਰ ਜਾਂ ਇਸ ਤੋਂ ਪਹਿਲਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਅਲਾਟਮੈਂਟ ਲਈ ਅਪਲਾਈ ਕਰਨ ਵਾਲੇ ਸਾਰੇ ਮਿੱਲ ਮਾਲਕਾਂ  ਨੂੰ ਪਹਿਲ ਦੇ ਆਧਾਰ ’ਤੇ ਅਲਾਟਮੈਂਟ ਕੀਤੀ ਜਾਵੇਗੀ ਅਤੇ ਇਨਾਂ ਸਾਰੇ ਮਿੱਲਰਾਂ ਨੂੰ ਅਲਾਟਮੈਂਟ ਵਿੱਚ ਵਾਧਾ ਦਿੱਤਾ ਜਾਵੇਗਾ।