ਕੇਂਦਰ ਵਲੋਂ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਵਾਧਾ

84
Advertisement

ਨਵੀਂ ਦਿੱਲੀ, 9 ਅਕਤੂਬਰ – ਕੇਂਦਰ ਸਰਕਾਰ ਨੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਉਹਨਾਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਵਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਵਿਚ ਐਲਾਨ ਕੀਤਾ ਕਿ ਕੇਂਦਰੀ ਕਰਮਚਾਰੀਆਂ ਦੇ ਡੀ.ਏ ਵਿਚ 5 ਫੀਸਦੀ ਵਾਧਾ ਕੀਤਾ ਗਿਆ ਹੈ।

ਇਸ ਫੈਸਲੇ ਨਾਲ ਲਗਪਗ 50 ਲੱਖ ਸਰਕਾਰੀ ਕਰਮਚਾਰੀ ਅਤੇ 65 ਲੱਖ ਪੈਨਸ਼ਨਧਾਰੀਆਂ ਨੂੰ ਲਾਭ ਹੋਵੇਗਾ।