ਫੋਰਟਿਸ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਸਿੰਘ ਨੂੰ ਧੋਖਾਧੜੀ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

Advertisement

ਨਵੀਂ ਦਿੱਲੀ, 10 ਅਕਤੂਬਰ – ਧੋਖਾਧੜੀ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅੱਜ ਫੋਰਟਿਸ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਉਹਨਾਂ ਦੇ ਭਰਾ ਮਾਲਵਿੰਦਰ ਸਿੰਘ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ।

ਵਰਨਣਯੋਗ ਹੈ ਕਿ ਰੇਲੀਗੇਅਰ ਦੀ ਸ਼ਿਕਾਇਤ ਉਤੇ ਉਹਨਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਗ੍ਰਿਫਤਾਰੀ ਕੀਤੀ ਗਈ ਹੈ।